ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਵਾਦਾਂ ’ਚ,ਹਵਾਲਾਤੀਆਂ ਤੋਂ ਨਸ਼ੀਲਾ ਪਾਊਡਰ ਅਤੇ 7 ਮੋਬਾਇਲ ਫੋਨ ਬਰਾਮਦ

09/22/2021 10:49:04 AM

ਫਿਰੋਜ਼ਪੁਰ (ਕੁਮਾਰ): ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ’ਚ ਜੇਲ੍ਹ ’ਚ ਸਟਾਫ਼ ਵਲੋਂ ਸਹਾਇਕ ਸੁਪਰਡੈਂਟ ਦਰਸ਼ਨ ਸਿੰਘ ਦੀ ਅਗਵਾਈ ’ਚ ਗੁਪਤ ਸੂਚਨਾ ਦੇ ਆਧਾਰ ’ਤੇ ਚਲਾਏ ਗਏ ਤਲਾਸ਼ੀ ਮੁਹਿੰਮ ਦੌਰਾਨ 3 ਗ੍ਰਾਮ ਨਸ਼ੀਲਾ ਪਾਉਂਡਰ ਅਤੇ 7 ਮੋਬਾਇਲ ਫੋਨ ਅਤੇ ਡਾਟਾ ਕੇਬਲ ਬਰਾਮਦ ਹੋਏ ਹਨ, ਜਿਸ ਨੂੰ ਲੈ ਕੇ ਥਾਣਾ ਸਿਟੀ ਪੁਲਸ ਵਲੋਂ ਤਿੰਨ ਹਵਾਲਾਤੀਆਂ ਜੋਗਿੰਦਰ ਸਿੰਘ ਉਰਫ਼ ਲਾਲੂ , ਅਮਰੀਕ ਸਿੰਘ ਅਤੇ ਹਰਜੀਤ ਸਿੰਘ ਉਰਫ਼ ਜੀਤਾ ਵਾਸੀ ਜਲੰਧਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਦਰਸ਼ਨ ਸਿੰਘ ਵਲੋਂ ਥਾਣਾ ਸਿਟੀ ਦੀ ਪੁਲਸ ਨੂੰ ਭੇਜੇ ਗਏ ਲਿਖ਼ਤੀ ਪੱਤਰ ’ਚ ਦੱਸਿਆ ਗਿਆ ਹੈ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਨੇ ਬਲਾਕ ਨੰਬਰ 2 ਦੀ ਬੈਰਕ ਨੰਬਰ 1 ਦੀ ਤਲਾਸ਼ੀ ਦੌਰਾਨ 3 ਗ੍ਰਾਮ ਨਸ਼ੀਲਾ ਪਾਊਡਰ ਅਤੇ 7 ਓਪੋ, ਵੀਬੋ ਟਚ ਸਕਰੀਨ, ਸੈਮਸੰਗ ਕੀਪੈਡ, ਐੱਮ.ਟੀ.ਆਰ. ਕੀਪੈਡ ਅਤੇ ਨੋਕੀਆ ਦੇ ਮੋਬਾਇਲ ਫੋਨ ਅਤੇ ਇਕ ਡਾਟਾ ਕੇਬਲ ਬਰਾਮਦ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਕੁੱਝ ਮੋਬਾਇਲ ’ਚ ਬੈਟਰੀਆਂ ਦੇ ਨਾਲ-ਨਾਲ ਸਿਮ ਕਾਰਡ ਵੀ ਹੈ ਅਥੇ ਪੁਲਸ ਵਲੋਂ ਇਸ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕੇਸ ’ਚ ਨਾਮਜ਼ਦ ਤਿੰਨ ਹਵਾਲਾਤੀਆਂ ਪਹਿਲਾਂ ਤੋਂ ਹੀ ਜੇਲ੍ਹ ’ਚ ਬੰਦ ਹਨ। 

Shyna

This news is Content Editor Shyna