ਫ਼ਿਰੋਜ਼ਪੁਰ ਜੇਲ੍ਹ ’ਚ ਬੰਦ ਗੈਂਗਸਟਰ ਬਾਬੀ ਉਰਫ਼ ਸਾਗਰ ਤੋਂ ਮੋਬਾਇਲ ਫੋਨ ਬਰਾਮਦ

1/5/2021 12:17:11 PM

ਫਿਰੋਜ਼ਪੁਰ (ਕੁਮਾਰ): ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਸਰਚ ਮੁਹਿੰਮ ਦੌਰਾਨ ਕੈਦੀ ਗੈਂਗਸਟਰ ਉਰਫ਼ ਸਾਗਰ ਤੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ.ਐੱਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰੀਡੈਂਟ ਹਰੀ ਸਿੰਘ ਨੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੂੰ ਭੇਜੀ ਲਿਖਤੀ ਜਾਣਕਾਰੀ ’ਚ ਦੱਸਿਆ ਕਿ ਜੇਲ੍ਹ ’ਚ ਸਰਚ ਮੁਹਿੰਮ ਚਲਾਇਆ ਗਿਆ ਅਤੇ ਇਸ ਮੁਹਿੰਮ ਦੌਰਾਨ ਜੇਲ੍ਹ ਦੇ ਸਟਾਫ਼ ਵਲੋਂ ਕੈਦੀ ਗੈਂਗਸਟਰ ਬਾਬੀ ਉਰਫ਼ ਸਾਗਰ ਤੋਂ ਇਕ ਓਪੋ ਕੰਪਨੀ ਦਾ ਟਚ ਸ੍ਰਕੀਨ ਮੋਬਾਇਲ ਫੋਨ, ਜਿਸ ’ਚ ਬੈਟਰੀ ਸੀ ਬਰਾਮਦ ਹੋਇਆ ਹੈ ਅਤੇ ਇਸ ਜਾਣਕਾਰੀ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਗੈਂਗਸਟਰ ਦੇ ਖ਼ਿਲਾਫ ਮਾਮਲਾ ਦਰਜ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਨਹੀਂ ਰਹੇ ਪੰਥ ਦੇ ਉੱਘੇ ਵਿਦਵਾਨ ਅਤੇ ਅੰਤਰਰਾਸ਼ਟਰੀ ਢਾਡੀ ਗਿਆਨੀ ਪਿ੍ਰਤਪਾਲ ਸਿੰਘ ਬੈਂਸ


Shyna

Content Editor Shyna