ਘੱਟੋ-ਘੱਟ ਸਮਰਥਨ ਮੁੱਲ ''ਤੇ 60 ਹਜ਼ਾਰ ਕਰੋੜ ਰੁਪਏ ਖ਼ਰਚ ਕਰ ਝੋਨਾ ਖ਼ਰੀਦਿਆ

12/03/2020 6:19:02 PM

ਜੈਤੋ (ਰਘੂਨੰਦਨ ਪਰਾਸ਼ਰ) - ਸਾਉਣੀ ਦੇ ਸੀਜ਼ਨ ਸਾਲ 2020-21 ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਗੁਜਰਾਤ, ਤੇਲੰਗਾਨਾ, ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਉਤਰਾਖੰਡ ਅਤੇ ਜੰਮੂ-ਕਸ਼ਮੀਰ ਆਦਿ ਫੂਡ ਕਾਰਪੋਰੇਸ਼ਨ ਆਫ ਇੰਡੀਆ ਐੱਫ.ਸੀ.ਆਈ. ਅਤੇ ਵੱਖ-ਵੱਖ ਰਾਜਾਂ ਦੀਆਂ ਖ਼ਰੀਦ ਏਜੰਸੀਆਂ ਸੁਚਾਰੂ ਢੰਗ ਨਾਲ ਝੋਨਾ ਖ਼ਰੀਦ ਰਹੀਆਂ ਹਨ। ਸੂਤਰਾਂ ਅਨੁਸਾਰ ਦੇਸ਼ ਭਰ ਵਿੱਚ ਮੌਜੂਦਾ ਸਾਉਣੀ ਦੇ ਸੀਜ਼ਨ ਵਿੱਚ 30 ਨਵੰਬਰ ਤੱਕ ਘੱਟੋ-ਘੱਟ ਸਮਰਥਨ ਮੁੱਲ ‘ਤੇ 60,000 ਕਰੋੜ ਰੁਪਏ ਖ਼ਰਚ ਕਰਕੇ 318 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ ਇਕੱਲੇ ਪੰਜਾਬ ਰਾਜ ਨੇ ਹੀ 202.77 ਲੱਖ ਮੀਟ੍ਰਿਕ ਟਨ, ਕੁਲ ਝੋਨੇ ਦਾ 63.76 ਪ੍ਰਤੀਸ਼ਤ ਯੋਗਦਾਨ ਹੈ। 

ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : ਕੈਨੇਡਾ ਪਹੁੰਚਣ ਤੋਂ ਲੈ ਕੇ ਪੱਕੇ ਹੋਣ ਤੱਕ ਵਿਦਿਆਰਥੀਆਂ ਨੂੰ ਆਉਂਦੀਆਂ ਨੇ ਇਹ ਸਮੱਸਿਆਵਾਂ

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

ਸੂਤਰਾਂ ਅਨੁਸਾਰ ਪਿਛਲੇ ਸਾਲ ਇਸ ਅਰਸੇ ਦੌਰਾਨ ਦੇਸ਼ ਵਿੱਚ 268.15 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਸੀ, ਜੋ ਇਸ ਸਾਲ 18.58 ਫੀਸਦੀ ਵੱਧ ਹੈ। ਸੂਤਰਾਂ ਅਨੁਸਾਰ ਕਿਸਾਨ ਅੰਦੋਲਨ ਕਾਰਨ ਪੰਜਾਬ ਅਤੇ ਹਰਿਆਣਾ ਰਾਜਾਂ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਘੱਟ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਕਿਸਾਨਾਂ ਦੇ ਪੁੱਤਾਂ ਨੇ ਮੋਢਿਆਂ 'ਤੇ ਚੁੱਕੀ ਖੇਤਾਂ ਦੀ ਜ਼ਿੰਮੇਵਾਰੀ,ਕਿਹਾ-ਬਾਪੂ ਤੁਸੀਂ ਦਿੱਲੀ ਸਾਂਭੋ


rajwinder kaur

Content Editor

Related News