ਜਾਖੜ ਦੇ ਭਾਜਪਾ ’ਚ ਸ਼ਾਮਲ ਹੋਣ ਨਾਲ ਪੰਜਾਬ ਅੰਦਰ ਭਾਜਪਾ ਹੋਰ ਮਜ਼ਬੂਤ ਹੋਵੇਗੀ : ਅਰਵਿੰਦ ਖੰਨਾ

05/20/2022 10:34:26 AM

ਸੰਗਰੂਰ (ਸਿੰਗਲਾ) : ਕਾਂਗਰਸ ਨਾਲੋਂ ਆਪਣਾ 50 ਸਾਲ ਪੁਰਾਣਾ ਰਿਸ਼ਤਾ ਤੋੜ ਕੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਪੰਜਾਬ ਦੇ ਦਿੱਗਜ ਅਤੇ ਸੁਲਝੇ ਹੋਏ ਸਿਆਸਤਦਾਨ ਸੁਨੀਲ ਜਾਖੜ ਦਾ ਭਾਜਪਾ ’ਚ ਆਉਣ ’ਤੇ ਨਿੱਘਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਪ੍ਰਮੁੱਖ ਆਗੂ ਅਰਵਿੰਦ ਖੰਨਾ ਨੇ ਕਿਹਾ ਕਿ ਯਕੀਨੀ ਤੌਰ ’ਤੇ ਭਾਜਪਾ ਇਸ ਨਾਲ ਪੰਜਾਬ ਅੰਦਰ ਹੋਰ ਮਜ਼ਬੂਤ ਹੋਵੇਗੀ ਅਤੇ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੂੰ ਸਾਕਾਰ ਕਰਨ ਲਈ ਹੋਰ ਮਿਹਨਤ ਕਰਾਂਗੇ। ਖੰਨਾ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਰਫ਼ਤਾਰ ਨਾਲ ਕਾਂਗਰਸ ਸਮੇਤ ਵੱਖ-ਵੱਖ ਪਾਰਟੀਆਂ ਦੇ ਵੱਡੇ ਆਗੂਆਂ ਵੱਲੋਂ ਭਾਜਪਾ ਨਾਲ ਚੱਲਣ ਦਾ ਅਹਿਦ ਕੀਤਾ ਜਾ ਰਿਹਾ ਹੈ, ਉਸ ਤੋਂ ਸਾਫ਼ ਦਿਖਾਈ ਦਿੰਦਾ ਹੈ ਕਿ ਆਉਣ ਵਾਲੀ ਜਿਮਨੀ ਅਤੇ ਲੋਕ ਸਭਾ ਚੋਣਾਂ ’ਚ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਮਹਿੰਗਾਈ ਦੇ ਵਿਰੋਧ 'ਚ ਹੱਲਾ ਬੋਲ, ਹਾਥੀ 'ਤੇ ਚੜ੍ਹ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਜਿੱਥੇ ਨੌਜਵਾਨ ਵਰਗ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ ਉੱਥੇ ਹੀ ਵੱਖ-ਵੱਖ ਪਾਰਟੀਆਂ ’ਚ ਚੰਗੇ ਤਰੀਕੇ ਅਤੇ ਸਖ਼ਤ ਮਿਹਨਤ ਨਾਲ ਕੰਮ ਕਰਨ ਵਾਲੇ ਆਗੂ ਪਾਰਟੀ ’ਚ ਸ਼ਾਮਲ ਹੋ ਕੇ ਭਾਜਪਾ ਦੀ ਮਜ਼ਬੂਤੀ ਨੂੰ ਹੋਰ ਪੱਕਾ ਕਰ ਰਹੇ ਹਨ। ਖੰਨਾ ਨੇ ਸੁਨੀਲ ਜਾਖੜ ਦਾ ਭਾਜਪਾ ’ਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ।

ਇਹ ਵੀ ਪੜ੍ਹੋ : ਬਠਿੰਡਾ 'ਚ ਰਿਸ਼ਤੇ ਹੋਏ ਤਾਰ-ਤਾਰ, ਮਾਸੀ ਦਾ ਮੁੰਡਾ ਅੱਠਵੀਂ ਜਮਾਤ 'ਚ ਪੜ੍ਹਦੀ ਭੈਣ ਨੂੰ ਲੈ ਕੇ ਹੋਇਆ ਫ਼ਰਾਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ 

Meenakshi

This news is News Editor Meenakshi