ਕਾਕਾ ਕੰਬੋਜ ਨੇ ਜ਼ਿਮਨੀ ਚੋਣਾਂ ''ਚ ਪਾਰਟੀ ਦੇ ਹੱਕ ''ਚ ਫਤਵਾ ਦੇਣ ਦੀ ਲੋਕਾਂ ਨੂੰ ਕੀਤੀ ਅਪੀਲ

Wednesday, Aug 14, 2019 - 12:09 PM (IST)

ਕਾਕਾ ਕੰਬੋਜ ਨੇ ਜ਼ਿਮਨੀ ਚੋਣਾਂ ''ਚ ਪਾਰਟੀ ਦੇ ਹੱਕ ''ਚ ਫਤਵਾ ਦੇਣ ਦੀ ਲੋਕਾਂ ਨੂੰ ਕੀਤੀ ਅਪੀਲ

ਜਲਾਲਾਬਾਦ (ਨਿਖੰਜ) – ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਾਕਾ ਕੰਬੋਜ ਵਲੋਂ ਜਲਾਲਾਬਾਦ ਦੇ ਵਾਰਡ ਨੰਬਰ-10 'ਚ ਵਰਕਰਾਂ ਨਾਲ ਮੀਟਿੰਗ ਕਰਕੇ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਦੌਰਾਨ ਵੱਡੀ ਗਿਣਤੀ 'ਚ ਇਕੱਤਰ ਹੋਏ ਵਰਕਰਾਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਅਤੇ ਕਾਕਾ ਕੰਬੋਜ ਦਾ ਭਰਵਾਂ ਸਵਾਗਤ ਕੀਤਾ। ਕਾਕਾ ਕੰਬੋਜ ਨੇ ਕਿਹਾ ਕਿ ਜੇਕਰ ਇਸ ਵਾਰ ਜ਼ਿਮਨੀ ਚੋਣ ਦੌਰਾਨ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀ ਹਾਈਕਮਾਨ ਟਿਕਟ ਦੇ ਕੇ ਚੋਣ ਮੈਦਾਨ 'ਚ ਉਤਾਰਦੀ ਹੈ ਤਾਂ ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਇਹ ਸੀਟ ਪਾਰਟੀ ਦੀ ਝੋਲੀ ਪਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਜ਼ਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਹੱਕ 'ਚ ਫਤਵਾ ਦੇਣ ਦੀ ਅਪੀਲ ਕੀਤੀ ਤਾਂ ਕਿ ਇਸ ਸੀਟ ਤੋਂ ਅਕਾਲੀ ਦਲ ਦਾ ਸਫਾਇਆ ਹੋ ਸਕੇ। ਇਸ ਮੌਕੇ ਜੱਸ਼ ਵਰਮਾ, ਸੋਨੂੰ ਮੁਟਨੇਜਾ, ਸੰਜੂ ਮੁਟਨੇਜਾ, ਸਤਪਾਲ ਸਿੰਘ, ਰਾਮੇਸ਼ ਕੁਮਾਰ, ਗੁਰਨਾਮ ਸਿੰਘ, ਅਜੇ ਕੁਮਾਰ ਆਦਿ ਹਾਜ਼ਰ ਸਨ।


author

rajwinder kaur

Content Editor

Related News