ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਮਾਦ, ਔਰਤ ਸਣੇ 3 ਵਿਅਕਤੀਆਂ ਵਿਰੁੱਧ ਮਾਮਲੇ ਦਰਜ

07/10/2020 1:37:30 PM

ਜਲਾਲਾਬਾਦ (ਜਤਿੰਦਰ,ਨਿਖੰਜ ): ਥਾਣਾ ਸਦਰ ਜਲਾਲਾਬਾਦ ਅਤੇ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਵੱਖ-ਵੱਖ ਥਾਵਾਂ 'ਤੇ ਰੇਡ ਕਰ ਕੇ 24 ਬੋਤਲਾਂ ਨਾਜਾਇਜ਼ ਸ਼ਰਾਬ ਦੇ ਨਾਲ ਚਾਲੂ ਭੱਠੀ ਦਾ ਸਾਮਾਨ ਅਤੇ 250 ਲੀਟਰ ਲਾਹਨ ਬਰਮਾਦ ਕਰ ਕੇ ਔਰਤ ਸਣੇ 3 ਵਿਅਕਤੀਆਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਇਸੇ ਤਹਿਤ ਹੀ ਥਾਣਾ ਸਦਰ ਜਲਾਲਾਬਾਦ ਦੇ ਏ.ਐੱਸ.ਆਈ ਸਤਨਾਮ ਦਾਸ ਨੂੰ ਮੁਖਬਰ ਦੀ ਇਤਲਾਹ 'ਤੇ ਪੁਲਸ ਪਾਰਟੀ ਸਣੇ ਰੇਡ ਕਰ ਕੇ ਔਰਤ ਸੀਮਾ ਰਾਣੀ ਪਤਨੀ ਛਿੰਦਰ ਸਿੰਘ ਵਾਸੀ ਹਜਾਰਾ ਰਾਮ ਸਿੰਘ ਵਾਲਾ ਅਤੇ ਗੁਰਮੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਚੱਕ ਮੁਹੰਮਦੇ ਵਾਲਾ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ, ਚਾਲੂ ਭੱਠੀ ਦਾ ਸਮਾਨ ਦੇ ਨਾਲ 250 ਲੀਟਰ ਲਾਹਨ ਬਰਮਾਦ ਹੋਣ ਤੋਂ ਬਆਦ ਔਰਤ ਨੂੰ ਮੌਕੇ ਤੋਂ ਗ੍ਰਿਫਤਾਰ ਕਰਕੇ ਦੋਵਾਂ ਦੇ ਖਿਲਾਫ ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕੀਤਾ ਹੈ। ਦੂਸਰੇ ਮਾਮਲੇ 'ਚ ਥਾਣਾ ਸਿਟੀ ਜਲਾਲਾਬਾਦ ਦੇ ਏ.ਐੱਸ.ਆਈ. ਸਰਬਜੀਤ ਸਿੰਘ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਸੁਨੀਲ ਕੁਮਾਰ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਮੈਣੀ ਕਾਲੌਨੀ ਨੂੰ 9 ਬੋਤਲਾਂ ਸ਼ਰਾਬ ਸਣੇ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ।  


Shyna

Content Editor

Related News