ਘੁਬਾਇਆ ਨੂੰ ਇਸ ਵਾਰ ਰਾਸ ਨਹੀਂ ਆਇਆ ਬਿਰਦਾਰੀ ਫੈਕਟਰ

05/23/2019 3:30:52 PM

ਜਲਾਲਾਬਾਦ (ਟਿੰਕੂ ਨਿਖੰਜ) – 19 ਮਈ ਨੂੰ ਹੋਈਆਂ ਲੋਕ ਸਭਾ ਚੋਣਾਂ ਦੀ ਗਿਣਤੀ ਪੰਜਾਬ ਭਰ 'ਚ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਵੱਡੀ ਲੀਡ 'ਤੇ ਮਾਤ ਦਿੱਤੀ। ਸੁਖਬੀਰ ਬਾਦਲ ਦੀ ਜਿੱਤ ਦੀ ਖੁਸ਼ੀ 'ਚ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦੀ ਅਗਵਾਈ ਹੇਠ ਜਲਾਲਾਬਾਦ ਵਿਖੇ ਵਰਕਰਾਂ ਨੇ ਖੁਸ਼ੀ ਮਨਾਈ। ਦੱਸਣਯੋਗ ਗੱਲ ਇਹ ਹੈ ਕਿ ਸ਼ੇਰ ਸਿੰਘ ਘੁਬਾਇਆ 2 ਵਾਰ ਪਹਿਲਾ ਸ਼੍ਰੋਮਣੀ ਅਕਾਲੀ ਦਲ ਤੋਂ ਹੀ ਸਾਂਸਦ ਬਣੇ ਸਨ ਪਰ ਇਸ ਵਾਰ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦਾ ਬਿਰਾਦਰੀ ਫੈਕਟਰ ਬਿਲਕੁੱਲ ਵੀ ਰਾਸ ਨਹੀਂ ਆਇਆ, ਜਿਸ ਕਾਰਨ ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਲੋਕਾਂ ਨੇ ਘੁਬਾਇਆ ਨੂੰ ਵਿਕਾਸ ਦੇ ਕਾਰਜਾਂ ਦੇ ਹੱਕ 'ਚ ਫਤਵਾ ਦਿੱਤਾ ਹੈ।


rajwinder kaur

Content Editor

Related News