ਰੇਲ ਗੱਡੀ ਹੇਠਾਂ ਆਉਣ ਕਾਰਨ ਬਜ਼ੁਰਗ ਦੀ ਮੌਤ

05/27/2019 1:22:44 PM

ਜਲਾਲਾਬਾਦ (ਜਤਿੰਦਰ, ਨਿਖੰਜ) - ਐਤਵਾਰ ਦੇਰ ਸ਼ਾਮ ਫਿਰੋਜ਼ਪੁਰ–ਫਾਜ਼ਿਲਕਾ ਰੇਲਵੇ ਟਰੈਕ ਨੇੜੇ ਇਕ ਬਜ਼ੁਰਗ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਸਤਨਾਮ ਸਿੰਘ ਪੁੱਤਰ ਬੱਘਾ ਸਿੰਘ ਉਮਰ (60) ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਚੌਕੀ ਇੰਚਾਰਜ ਜਲਾਲਾਬਾਦ ਰਾਜੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸ਼ਾਮ ਦੇ ਸਮੇਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਨਿਧਾਨਾ ਨੇੜੇ ਕਿਲੋਮੀਟਰ ਦੇ ਬੁਰਜ਼ੀ ਨੰਬਰ 39/5-6 ਕੋਲ ਫਿਰੋਜ਼ਪੁਰ ਤੋਂ ਫਾਜ਼ਿਲਕਾ ਜਾਣ ਵਾਲੀ ਰੇਲ ਗੱਡੀ ਨੰਬਰ 74977 ਡੀ. ਐੱਮ. ਯੂ ਦੇ ਹੇਠ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਚੌਕੀ ਇੰਚਾਰਜ ਨੇ ਦੱਸਿਆ ਕਿ ਜੀ. ਆਰ. ਪੀ ਪੁਲਸ ਵਲੋਂ ਨਕਸ਼ਾ ਨੰਬਰ 22 ਦੇ ਅਧੀਨ 174 ਕਾਰਵਾਈ ਜੀ.ਆਰ.ਪੀ ਥਾਣਾ ਅਬੋਹਰ ਵਿਖੇ ਕਰਨ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾ ਦੇ ਹਵਾਲੇ ਕਰ ਦਿੱਤੀ ਗਈ ਹੈ।

rajwinder kaur

This news is Content Editor rajwinder kaur