ਚੋਰੀ ਦੇ 9 ਮੋਟਰਸਾਈਕਲਾਂ ਸਣੇ ਚੋਰ ਗਿਰੋਹ ਦੇ 2 ਮੈਂਬਰ ਗਿ੍ਫਤਾਰ

02/11/2020 6:03:35 PM

ਜਲਾਲਾਬਾਦ ( ਸੁਨੀਲ ਨਾਗਪਾਲ) - ਇੰਨੀ ਦਿਨੀਂ ਸਥਾਨਕ ਸ਼ਹਿਰ ਜਲਾਲਾਬਾਦ ਵਿਖੇ ਮੋਟਰਸਾਈਕਲ ਚੋਰੀ ਹੋਣ ਦੀਆਂ ਵਾਰਦਾਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪੁਲਸ ਵੀ ਮੁਸਤੈਦ ਦਿਖਾਈ ਦੇ ਰਹੀ ਹੈ। ਇਸ ਮਾਮਲੇ ਦੇ ਸਬੰਧ ’ਚ ਕਾਰਵਾਈ ਕਰਦੇ ਹੋਏ ਸਿਟੀ ਜਲਾਲਾਬਾਦ ਦੀ ਪੁਲਸ ਨੇ ਚੋਰੀ ਦੇ 9 ਮੋਟਰਸਾਈਕਲਾਂ ਸਣੇ 2 ਚੋਰਾਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਚੋਰ ਜਲਾਲਾਬਾਦ ਹਲਕੇ ਨਾਲ ਸਬੰਧਤ ਪਿੰਡ ਕਾਠਗੜ੍ਹ ਦੇ ਦੱਸੇ ਜਾ ਰਹੇ ਹਨ, ਜੋ ਜਲਾਲਾਬਾਦ ’ਚ ਚੋਰੀ ਦੀਆਂ ਘਟਨਾਵਾਂ ਨੂੰ ਬੜੇ ਸ਼ਾਤਿਰ ਢੰਗ ਨਾਲ ਅੰਜਾਮ ਦਿੰਦੇ ਸਨ। 

ਡੀ.ਐੱਸ.ਪੀ. ਸਬ ਡਵੀਜ਼ਨ ਜਲਾਲਾਬਾਦ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਸ ਨੂੰ ਪਿਛਲੇ ਕਾਫੀ ਸਮੇਂ ਤੋਂ ਇਨ੍ਹਾਂ ਚੋਰਾਂ ਦੀ ਭਾਲ ਸੀ, ਜਿਨ੍ਹਾਂ ਨੂੰ ਥਾਣਾ ਸਿਟੀ ਦੇ ਐੱਸ.ਐੱਚ.ਓ ਨੇ ਨਾਕੇਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਚੋਰਾਂ ਨੇ ਕਬੂਲ ਕੀਤਾ ਕਿ ਇਹ ਚੋਰੀ ਦੇ ਮੋਟਰਸਾਈਕਲ ਹਨ। ਡੀ.ਐੱਸ.ਪੀ. ਸਬ ਡਵੀਜ਼ਨ ਜਲਾਲਾਬਾਦ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਪੇਸ਼ ਕਰ ਰਿਮਾਂਡ ’ਤੇ ਲਿਆ ਜਾਵੇਗਾ, ਜਿਸ ਦੌਰਾਨ ਉਨ੍ਹਾਂ ਵਲੋਂ ਪੁੱਛਗਿੱਛ ਕੀਤੀ ਜਾਵੇਗੀ। 

rajwinder kaur

This news is Content Editor rajwinder kaur