ਪੁਰਾਣੀ ਰੰਜ਼ਿਸ ਕਾਰਨ ਸੱਟਾ ਮਾਰਨ ਵਾਲੇ ਵਿਅਕਤੀਆਂ ਖਿਲਾਫ ਮਾਮਲਾ ਦਰਜ

05/16/2019 1:50:32 PM

ਜਲਾਲਾਬਾਦ (ਜਤਿੰਦਰ , ਨਿਖੰਜ) - ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਪੁਰਾਣੀ ਰੰਜ਼ਿਸ਼ ਦੇ ਤਹਿਤ ਸੱਟਾ ਮਾਰਨ ਦੇ ਦੋਸ਼ 'ਚ ਕਈ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਤਫਤੀਸ਼ੀ ਅਧਿਕਾਰੀ ਏ.ਐੱਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ 14 ਮਈ ਗੁਰਜੰਟ ਸਿੰਘ ਪੁੱਤਰ ਸਵਰਨ ਸਿੰਘ ਆਪਣੇ ਮਾਮੇ ਦੇ ਲੜਕੇ ਦੀ ਬਰਾਤ 'ਚ ਸ਼ਾਮਲ ਹੋਣ ਲਈ ਬਾਹਮਣੀ ਰੋੜ ਨੇੜੇ ਧਰਮਸ਼ਾਲਾ ਜਲਾਲਾਬਾਦ ਵਿਖੇ ਆਇਆ ਸੀ। ਇਸ ਦੌਰਾਨ ਪੁਰਾਣੀ ਰੰਜਿਸ਼ ਦੇ ਤਹਿਤ ਸੰਦੀਪ ਸਿੰਘ ਊਰਫ ਕੈਲੀ, ਜਗਸੀਰ ਸਿੰਘ ਪੁੱਤਰ ਰਮੇਸ਼ ਸਿੰਘ, ਬਲਵੰਤ ਸਿੰਘ ਪੁੱਤਰ ਖੁਸ਼ਹਾਲ ਸਿੰਘ, ਬਿੱਟੂ, ਸੋਨਾਂ ਸਿੰਘ ਊਰਫ ਭੋਲਾ ਪੁੱਤਰ ਓਮ ਪ੍ਰਕਾਸ਼ ਸਿੰਘ, ਕੁੰਦਨ ਸਿੰਘ ਪੁੱਤਰ ਲਖਵੀਰ ਸਿੰਘ, ਜਸਵਿੰਦਰ ਸਿੰਘ ਪੁੱਤਰ ਰਾਮ ਸਿੰਘ ਅਤੇ 4/5 ਅਣਪਛਾਤੇ ਵਿਅਕਤੀਆਂ ਨੇ ਕੁੱਟਮਾਰ ਕਰਦਿਆਂ ਉਸ ਨੂੰ ਜ਼ਖਮੀ ਕਰ ਦਿੱਤਾ। ਮੌਕੇ 'ਤੇ ਪੁੱਜੀ ਪੁਲਸ ਨੇ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਦਿੱਤਾ, ਜਿਨ੍ਹਾਂ ਨੂੰ ਅਜੇ ਤੱਕ ਪੁਲਸ ਨੇ ਗ੍ਰਿਫਤਾਰ ਨਹੀਂ ਕੀਤਾ।

rajwinder kaur

This news is Content Editor rajwinder kaur