ਪੰਜਾਬ ਦੇ ਵੱਡੇ ਨੇਤਾਵਾਂ ਦਾ ਭਵਿੱਖ ਤੈਅ ਕਰੇਗੀ ‘ਜਲੰਧਰ’ ਸੀਟ! ਹੋਵੇਗਾ ਚਹੁੰਤਰਫਾ ਮੁਕਾਬਲਾ
Wednesday, Apr 05, 2023 - 02:03 PM (IST)
ਲੁਧਿਆਣਾ (ਜ.ਬ.) : ਦੋਆਬੇ ਦੀ ਰਾਜਧਾਨੀ ਜਲੰਧਰ ਲੋਕ ਸਭਾ ਹਲਕੇ ਤੋਂ 10 ਮਈ ਨੂੰ ਚੋਣਾਂ ਹੋਣ ਦਾ ਐਲਾਨ ਹੋ ਗਿਆ ਹੈ। ਇਸ ਨੂੰ ਲੈ ਕੇ ਭਾਵੇਂ ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਧਰਮ ਪਤਨੀ ਕਮਲਜੀਤ ਕੌਰ ਚੌਧਰੀ ਨੂੰ ਮੈਦਾਨ ’ਚ ਉਤਾਰ ਦਿੱਤਾ ਹੈ, ਜਦੋਂਕਿ ਬਾਕੀ ਪਾਰਟੀਆਂ ਅਜੇ ਉਮੀਦਵਾਰ ਦੀ ਭਾਲ ’ਚ ਦੱਸੀਆਂ ਜਾ ਰਹੀਆਂ ਹਨ। ਦੋਆਬੇ ਦੀ ਜਲੰਧਰ ਲੋਕ ਸਭਾ ਚੋਣ ਬਾਕੀ ਹੋਰ ਕੁਝ ਕਰੇ ਨਾ ਕਰੇ ਪਰ ਪੰਜਾਬ ਦੀਆਂ ਵੱਡੀਆਂ ਸਿਆਸੀ ਪਾਰਟੀਆਂ ਕਾਂਗਰਸ, ਭਾਜਪਾ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵੱਡੇ ਨੇਤਾਵਾਂ ਦੇ ਭਵਿੱਖ ਦਾ ਨਿਤਾਰਾ ਜ਼ਰੂਰ ਕਰ ਦੇਵੇਗੀ। ਸੂਤਰਾਂ ਨੇ ਦੱਸਿਆ ਕਿ ਇਸ ਲੋਕ ਸਭਾ ਹਲਕੇ ’ਚ 9 ਵਿਧਾਨ ਸਭਾ ਹਲਕਿਆਂ ’ਚੋਂ 4 ਥਾਵਾਂ ’ਤੇ ਆਮ ਆਦਮੀ ਪਾਰਟੀ ਅਤੇ 5 ਥਾਂ ’ਤੇ ਕਾਂਗਰਸ ਦੇ ਉਮੀਦਵਾਰ ਜੇਤੂ ਹਨ, ਜਦੋਂਕਿ ਅਕਾਲੀ ਭਾਜਪਾ ’ਚੋਂ ਕਿਸੇ ਦਾ ਵੀ ਖਾਤਾ ਨਹੀਂ ਖੁੱਲ੍ਹਿਆ। ਜਲੰਧਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਚੋਣ ਨੂੰ ਲੈ ਕੇ ਚੋਣ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਪਾਰਟੀ ਉਮੀਦਵਾਰ ਦਾ ਐਲਾਨ ਕਰ ਚੁੱਕੀ ਹੈ ਪਰ ਆਮ ਆਦਮੀ ਪਾਰਟੀ ਵੱਲੋਂ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੀਂਹ ਕਾਰਨ ਤਬਾਹ ਹੋਈਆਂ ਫ਼ਸਲਾਂ ਲਈ ਸੁਖਬੀਰ ਬਾਦਲ ਵਲੋਂ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦੀ ਮੰਗ
ਸਿਆਸੀ ਮਾਹਿਰਾਂ ਨੇ ਜਲੰਧਰ ਸੀਟ ਬਾਰੇ ਭਵਿੱਖ ਬਾਣੀ ਕਰਦਿਆਂ ਕਿਹਾ ਕਿ ਇਸ ਸੀਟ ’ਤੇ ਸਮੁੱਚੇ ਉੱਤਰੀ ਭਾਰਤ ਦੇ ਵਸਨੀਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਅਤੇ ਇਸ ਚੋਣ ਨੇ 2024 ਦੀ ਆਮ ਲੋਕ ਸਭਾ ਚੋਣ ਲਈ ਕੌਣ ਕਿੱਥੇ ਖੜ੍ਹਾ ਹੈ ਅਤੇ ਆਉਣ ਵਾਲਾ ਕੱਲ ਕਿਸ ਦਾ ਹੈ,ਇਸ ਦਾ ਨਿਤਾਰਾ ਕਰ ਦੇਵੇਗੀ।
ਇਹ ਵੀ ਪੜ੍ਹੋ : ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੀ. ਜੀ. ਆਈ. ਅਲਰਟ ’ਤੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ