26 ਜਨਵਰੀ ਨੂੰ ਹੋ ਰਹੀ ਕਿਸਾਨਾਂ ਦੀ ਟਰੈਕਟਰ ਪਰੇਡ ਸ਼ਾਮਲ ਹੋਣਗੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ

01/11/2021 3:12:11 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਇਹ ਐਲਾਨ ਕੀਤਾ ਹੈ ਕਿ ਸੂਬੇ ਭਰ ਵਿਚੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਮੂਲੀਅਤ ਕਰਨਗੀਆਂ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਨੇ ਅਖ਼ਖਬਾਰਾਂ ਦੇ ਨਾਮ ਬਿਆਨ ਜਾਰੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕਿਸਾਨੀ ਸੰਘਰਸ਼ ਦੇ ਨਾਲ ਪਹਿਲਾਂ ਤੋਂ ਹੀ ਚਟਾਨ ਵਾਂਗ ਖੜ੍ਹੀਆਂ ਹਨ ਅਤੇ ਕੇਂਦਰ ਸਰਕਾਰ ਦੇ ਨਾਲ ਹਰ ਲੜਾਈ ਕਿਸਾਨਾਂ ਦੇ ਨਾਲ ਮਿਲ ਕੇ ਕਰਨਗੀਆਂ। 

ਪੜ੍ਹੋ ਇਹ ਵੀ ਖ਼ਬਰ - Lohri 2021 Wishes: ਲੋਹੜੀ ਦੇ ਮੌਕੇ ਆਪਣੇ ਸਾਕ ਸਬੰਧੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਭੇਜੋ ਇਹ ਖ਼ਾਸ ਸੁਨੇਹੇ

ਪੜ੍ਹੋ ਇਹ ਵੀ ਖ਼ਬਰ - ਜਾਣੋ ਠੰਡ ਦੇ ਮੌਸਮ 'ਚ ਕਿਉਂ ਜ਼ਿਆਦਾ ਹੁੰਦੇ ਨੇ 'ਦਿਲ ਦੇ ਰੋਗ', ਬਚਾਅ ਕਰਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਹਰਗੋਬਿੰਦ ਕੌਰ ਨੇ ਕਿਹਾ ਕਿ ਦਿੱਲੀ ਜਾਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ, ਜਿਸ ਕਰਕੇ ਵਰਕਰਾਂ ਅਤੇ ਹੈਲਪਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਆਪਣੀ ਹਾਜ਼ਰੀ ਲਵਾ ਕੇ ਆਈਆਂ ਹਨ ।

ਪੜ੍ਹੋ ਇਹ ਵੀ ਖ਼ਬਰ - ਦੋ ਇਲਾਇਚੀਆਂ ਖਾਣ ਮਗਰੋਂ ਪੀਓ ਗਰਮ ਪਾਣੀ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ

ਸੂਬਾ ਪ੍ਰਧਾਨ ਨੇ ਕਿਹਾ ਕਿ ਆਖਰ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਰੋਹ ਅੱਗੇ ਝੁਕਣਾ ਹੀ ਪਵੇਗਾ ਅਤੇ ਜਿੱਤ ਕਿਸਾਨਾਂ ਦੀ ਹੋਵੇਗੀ। ਉਨ੍ਹਾਂ ਨੇ ਸਾਰੇ ਵਰਗਾਂ ਦੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਸਭ ਨੂੰ ਸਮਝਣਾ ਚਾਹੀਦਾ ਹੈ ਅਤੇ ਜਾਗਰੂਕ ਹੋ ਕੇ ਅਤੇ ਏਕਤਾ ਦਾ ਸਬੂਤ ਦੇ ਕੇ ਸਰਕਾਰਾਂ ਦਾ ਮੂੰਹ ਤੋੜਵਾਂ ਜਵਾਬ ਦੇਣਾ ਚਾਹੀਦਾ ਹੈ ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

rajwinder kaur

This news is Content Editor rajwinder kaur