PSEB 10th Result: ਭਵਾਨੀਗੜ੍ਹ ਦੀ ਜਸਮੀਤ ਕੌਰ ਨੇ ਜ਼ਿਲ੍ਹੇ 'ਚੋਂ ਕੀਤਾ ਟਾਪ, ਸੂਬੇ 'ਚੋਂ ਹਾਸਲ ਕੀਤਾ ਚੌਥਾ ਸਥਾਨ
Friday, May 26, 2023 - 05:08 PM (IST)

ਭਵਾਨੀਗੜ੍ਹ (ਕਾਂਸਲ, ਵਿਕਾਸ):- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ 10ਵੀਂ ਦੇ ਨਤੀਜਿਆਂ ਵਿਚੋਂ ਸਥਾਨਕ ਸ਼ਹਿਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਜਸਮੀਤ ਕੌਰ ਨੇ 650 ਅੰਕਾਂ ਵਿਚੋਂ 644 (99.08 ਫੀਸਦੀ) ਅੰਕ ਲੈਂਦਿਆਂ ਪੰਜਾਬ ਵਿਚੋਂ ਚੌਥਾ ਅਤੇ ਜ਼ਿਲ੍ਹਾ ਸੰਗਰੂਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼ਹਿਰ ਭਵਾਨੀਗੜ੍ਹ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।
ਇਹ ਵੀ ਪੜ੍ਹੋ- ਇੰਡੋਨੇਸ਼ੀਆ 'ਚ ਕਤਲ ਦੇ ਇਲਜ਼ਾਮ 'ਚ ਫਸੇ 2 ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਮੰਤਰੀ ਕੁਲਦੀਪ ਧਾਲੀਵਾਲ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਜ਼ਿਲ੍ਹਾ ਸੰਗਰੂਰ ’ਚੋਂ ਟਾਪ ਕਰਨ ਵਾਲੀ ਵਿਦਿਆਰਥਣ ਜਸਮੀਤ ਕੌਰ ਦੇ ਪਿਤਾ ਗੁਰਦੀਪ ਸਿੰਘ ਵਾਸੀ ਭਵਾਨੀਗੜ੍ਹ ਕੱਪੜੇ ਸਿਲਾਈ ਕਰਨ ਦਾ ਕੰਮ ਕਰਦੇ ਹਨ ਤੇ ਗੁਰਦੀਪ ਸਿੰਘ ਦੀ ਲਾਡਲੀ ਧੀ ਜਸਮੀਤ ਕੌਰ ਪੜ੍ਹਨ ਵਿਚ ਸ਼ੁਰੂ ਤੋਂ ਹੀ ਹੁਸ਼ਿਆਰ ਹੈ, ਜਿਸ ਵੱਲੋਂ ਹੁਣ ਆਪਣੀ ਅਗਲੀ ਉਚ ਪੱਧਰੀ ਸਿੱਖਿਆ ਲਈ 11ਵੀਂ ਜਮਾਤ ਵਿਚ ਮੈਡੀਕਲ ਵਿਸ਼ੇ ਦੀ ਚੋਣ ਕੀਤੀ ਗਈ ਹੈ। ਨਤੀਜੇ ਉਪਰੰਤ ਸਕੂਲ ਦੇ ਅਧਿਆਪਕਾਂ ਨੇ ਕੁੜੀ ਦੇ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਾ ਕੇ ਉਸ ਨੂੰ ਸਨਮਾਨਿਤ ਕਰਦਿਆਂ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਇਹ ਵੀ ਪੜ੍ਹੋ- ਨੌਜਵਾਨ ਦੀ ਕਹੀ ਗੱਲ ਤੋਂ ਖਫ਼ਾ ਕੁੜੀ ਨੇ ਜੜ੍ਹਿਆ ਥੱਪੜ, ਹੈਰਾਨ ਕਰੇਗੀ ਗੁਰਦਾਸਪੁਰ ਦੀ ਇਹ ਘਟਨਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।