ਜਲਾਲਾਬਾਦ ਵਿਖੇ ਜਸਪਾਲ ਸਿੰਘ ਢਿੱਲੋਂ ਨੇ ਸੰਭਾਲਿਆ ਡੀ.ਐਸ.ਪੀ ਦਾ ਆਹੁਦਾ

Wednesday, Sep 11, 2019 - 08:54 PM (IST)

ਜਲਾਲਾਬਾਦ ਵਿਖੇ ਜਸਪਾਲ ਸਿੰਘ ਢਿੱਲੋਂ ਨੇ ਸੰਭਾਲਿਆ ਡੀ.ਐਸ.ਪੀ ਦਾ ਆਹੁਦਾ

ਜਲਾਲਾਬਾਦ, (ਟਿੰਕੂ ਨਿਖੰਜ )– ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਡੀ.ਐਸ.ਪੀਜ਼ ਦੇ ਤਬਾਦਲੇ ਕੀਤੇ ਗਏ ਸਨ। ਇਸੇ ਤਹਿਤ ਹੀ ਜਲਾਲਾਬਾਦ ਵਿਖੇ ਡੀ.ਐਸ.ਪੀ ਦੀਆਂ ਸੇਵਾਵਾ ਨਿਭਾ ਰਹੇ ਅਮਰਜੀਤ ਸਿੰਘ ਸਿੱਧੂ ਦਾ ਤਬਾਦਲਾ ਹੋਣ ਤੋਂ ਬਾਅਦ ਉਨ੍ਹਾਂ ਦੀ ਜਗਾ 'ਤੇ ਜਸਪਾਲ ਸਿੰਘ ਢਿੱਲੋਂ ਨੂੰ ਡੀ.ਐਸ.ਪੀ ਨਿਯੁਕਤ ਕੀਤਾ ਗਿਆ। ਜਲਾਲਾਬਾਦ ਵਿਖੇ ਡੀ.ਐਸ.ਪੀ ਜਸਪਾਲ ਸਿੰਘ ਢਿੱਲੋਂ ਨੇ ਆਪਣਾ ਆਹੁਦਾ ਸੰਭਾਲਣ ਮੌਕੇ ਜਗਬਾਣੀ ਨਾਲ ਗੱਲਬਾਤ ਕਰਦਿਆਂ ਆਮ ਲੋਕਾ ਨੂੰ ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਛੇੜੀ ਮੁਹਿੰਮ 'ਚ ਪੁਲਸ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਦੀ ਗਲ ਕੀਤੀ ਤਾਂ ਕਿ ਸਮਾਜ 'ਚ ਨਸ਼ਾ ਤਸਕਰੀ ਕਰਨ ਵਾਲੇ ਲੋਕਾਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕਰ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣਗੇ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਇਲਾਕੇ 'ਚ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ।


author

Bharat Thapa

Content Editor

Related News