ਮੱਧ ਪ੍ਰਦੇਸ਼ 'ਚ ਸਿਗਲੀਗਰਾਂ ਦੇ ਘਰ ਢਾਹੇ ਜਾਣਾ ਬਹੁਤ ਹੀ ਮੰਦਭਾਗੀ ਘਟਨਾ : ਜਥੇਦਾਰ ਦਾਦੂਵਾਲ

12/06/2018 6:11:28 PM

ਜੈਤੋ,(ਸਤਵਿੰਦਰ)— ਸਰਬੱਤ ਖ਼ਾਲਸਾ ਜਥੇਦਾਰਾਂ ਵਲੋਂ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਅਤੇ ਸਿੰਘਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦਾਣਾ ਮੰਡੀ 'ਚ ਇਨਸਾਫ਼ ਮੋਰਚਾ ਲਗਾਤਾਰ ਜਾਰੀ ਹੈ। ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਆਜ਼ਾਦ ਭਾਰਤ ਦੇ ਸੂਬੇ ਮੱਧ ਪ੍ਰਦੇਸ਼ 'ਚ ਸਿਗਲੀਗਰਾਂ ਦੇ ਘਰ ਢਾਹੇ ਜਾਣਾ ਇਕ ਬਹੁਤ ਹੀ ਮੰਦਭਾਗੀ ਘਟਨਾ ਹੈ। ਸਰਕਾਰ ਘੱਟ ਗਿਣਤੀਆਂ ਨੂੰ ਪ੍ਰੇਸ਼ਾਨ ਕਰਕੇ ਆਪਣੇ 
ਮਨਸੂਬਿਆਂ 'ਚ ਕਾਮਯਾਬ ਨਹੀਂ ਹੋ ਸਕਦੀ। ਸਮੁੱਚਾ ਸਿੱਖ ਪੰਥ ਇਸ ਗੈਰ ਮੁਨੱਖੀ ਘਟਨਾ ਦੀ ਨਿੰਦਾ ਕਰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨਸਾਫ਼ ਮੋਰਚੇ ਦੀ ਚੜਦੀ ਕਲਾ ਲਈ 7 ਦਸੰਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕੀਤੇ ਜਾਣਗੇ ਅਤੇ ਇਨ੍ਹਾਂ ਪਾਠਾਂ ਦੇ ਭੋਗ 9 ਦਸੰਬਰ ਦਿਨ ਐਤਵਾਰ ਨੂੰ ਬਰਗਾੜੀ ਦੀ ਦਾਣਾ ਮੰਡੀ ਵਿਖੇ ਪਾਏ ਜਾਣਗੇ। ਇਨਸਾਫ਼ ਮੋਰਚੇ 'ਚ ਆਪਣੇ ਗਹ੍ਰਿਸਥੀ ਜੀਵਨ ਦੀ ਸ਼ੁਰੂਆਤ ਕਰਨ ਜਾ ਰਹੇ ਨਵ ਵਿਆਹੇ ਜੋੜੇ ਜਸਵੰਤ ਸਿੰਘ ਅਤੇ ਗੁਰਦੀਪ ਕੌਰ ਮਾਣੂਕੇ ਗਿੱਲ ਨੇ ਹਾਜ਼ਰੀ ਭਰੀ ਅਤੇ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਇਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਚੜਦੀ ਕਲਾ ਦੀ ਅਰਦਾਸ ਕੀਤੀ।


Related News