ਜਥੇਦਾਰ ਰਣਜੀਤ ਸਿੰਘ ਮੌੜਾਂ ਦੀ ਹੋਈ ਕੋਰੋਨਾ ਨਾਲ ਮੌਤ

06/01/2021 3:55:10 PM

ਸ਼ਹਿਣਾ (ਗੋਇਲ): ਪਿੰਡ ਮੌੜ ਨਾਭਾ ਦੇ ਵਸਨੀਕ ਜਥੇਦਾਰ ਰਣਜੀਤ ਸਿੰਘ 58 ਦੀ ਕੁਝ ਦਿਨ ਬੀਮਾਰ ਰਹਿਣ ਤੋਂ ਬਾਅਦ ਕੋਰੋਨਾ ਨਾਲ ਮੌਤ ਹੋਣ ਦੀ ਸੂਚਨਾ ਮਿਲੀ ਹੈ । ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਕੁਝ ਦਿਨ ਬਠਿੰਡਾ ਵਿਖੇ ਹਸਪਤਾਲ ਵਿਚ ਦਾਖਲ ਰਹੇ , ਕੱਲ੍ਹ ਉਨ੍ਹਾਂ ਦੀ ਹਾਲਤ ਜ਼ਿਆਦਾ ਖ਼ਰਾਬ ਹੋ ਗਈ ਤਾਂ ਉਨ੍ਹਾਂ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ । ਜਿੱਥੇ ਉਨ੍ਹਾਂ ਦੀ ਮੌਤ ਹੋ ਗਈ । ਰਣਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਨ ਅਤੇ ਡੀਪੂ ਹੋਲਡਰ ਵੀ ਸਨ ਅਤੇ ਸਫ਼ਲ ਕਿਸਾਨ ਵੀ ਸਨ।

ਦੱਸਣਯੋਗ ਹੈ ਕਿ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਸੋਮਵਾਰ ਨੂੰ 117 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 2221 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 14550 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 5,67,607 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਇਸ ਬਿਮਾਰੀ ਨੂੰ ਅੱਜ 4904 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,16,624 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 36,433 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ। 


Shyna

Content Editor

Related News