ਫਿਰੋਜ਼ਪੁਰ ਦੇ ਇਸ ਪਿੰਡ ''ਚ ਪੀਲੀਏ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35 ਲੋਕ ਬੀਮਾਰੀ ਤੋਂ ਪੀੜਤ

Thursday, Mar 26, 2026 - 06:09 PM (IST)

ਫਿਰੋਜ਼ਪੁਰ ਦੇ ਇਸ ਪਿੰਡ ''ਚ ਪੀਲੀਏ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35 ਲੋਕ ਬੀਮਾਰੀ ਤੋਂ ਪੀੜਤ

ਫਿਰੋਜ਼ਪੁਰ (ਸੰਨੀ)- ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਪੀਲੀਏ  ਦੇ ਕਾਰਨ 19 ਸਾਲਾ ਨੌਜਵਾਨ ਅਰਸ਼ਦੀਪ ਸਿੰਘ ਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਮੌਤ ਪੀਲੀਏ ਕਾਰਨ ਹੋਈ ਹੈ। ਜਾਣਕਾਰੀ ਮੁਤਾਬਕ ਅਰਸ਼ਦੀਪ ਸਿੰਘ ਕੁਝ ਦਿਨ ਪਹਿਲਾਂ ਡੇਰਾ ਬਿਆਸ ਗਿਆ ਸੀ। ਉੱਥੋਂ ਵਾਪਸ ਆਉਣ ਦੌਰਾਨ ਉਸ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਅਤੇ ਉਹ ਬੇਹੋਸ਼ ਹੋ ਗਿਆ। ਪਰਿਵਾਰ ਵੱਲੋਂ ਪਹਿਲਾਂ ਉਸਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਲਿਜਾਇਆ ਗਿਆ, ਜਿੱਥੋਂ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕੀਤਾ ਗਿਆ। ਉੱਥੇ ਹਾਲਤ ਨਾ ਸੁਧਰਨ ‘ਤੇ ਉਸਨੂੰ ਏਮਜ਼ ਬਠਿੰਡਾ ਅਤੇ ਬਾਅਦ ਵਿੱਚ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਿਸੇ ਹੋਰ ਦੇ ਭੁਲੇਖੇ ਸੈਲੂਨ ਮਾਲਕ ਨੂੰ ਵੱਢ ਗਏ ਮੁਲਜ਼ਮ

ਮ੍ਰਿਤਕ ਦੇ ਪਿਤਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 12ਵੀਂ ਪਾਸ ਸੀ ਅਤੇ ਆਪਣੇ ਦੋਸਤਾਂ ਨਾਲ ਡੇਰੇ ਗਿਆ ਹੋਇਆ ਸੀ। ਵਾਪਸੀ ਦੌਰਾਨ ਉਸਦੀ ਤਬੀਅਤ ਖਰਾਬ ਹੋ ਗਈ ਅਤੇ ਹਾਲਤ ਲਗਾਤਾਰ ਵਿਗੜਦੀ ਗਈ। ਪਿੰਡ ਵਿੱਚ ਇਸ ਤੋਂ ਪਹਿਲਾਂ ਵੀ ਇੱਕ ਮਹੀਨਾ ਪਹਿਲਾਂ 12 ਸਾਲਾ ਬੱਚੀ ਦੀ ਪੀਲੀਏ ਨਾਲ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪਿੰਡ ਵਿੱਚ ਪੀਲੀਏ ਦੇ ਕਈ ਹੋਰ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ

ਡਾਕਟਰ ਰੇਖਾ ਭੱਟੀ ਮੁਤਾਬਕ ਪਿੰਡ ਦੀ ਆਬਾਦੀ ਕਰੀਬ 3500 ਹੈ, ਜਿਨ੍ਹਾਂ ਵਿੱਚੋਂ ਲਗਭਗ 1900 ਲੋਕਾਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਵਿੱਚੋਂ 35 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਵੇਲੇ ਵੀ 11 ਮਰੀਜ਼ ਹਸਪਤਾਲ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਡਾਕਟਰਾਂ ਨੇ ਅਪੀਲ ਕੀਤੀ ਹੈ ਕਿ ਲੋਕ ਸਿਰਫ਼ ਉਬਾਲਿਆ ਹੋਇਆ ਪਾਣੀ ਹੀ ਪੀਣ, ਬਾਹਰਲੀਆਂ ਚੀਜ਼ਾਂ ਖਾਣ ਤੋਂ ਪਰਹੇਜ਼ ਕਰਨ ਅਤੇ ਪਾਣੀ ਵਿੱਚ ਕਲੋਰੀਨ ਦਾ ਇਸਤੇਮਾਲ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਿਹਤ ਸੰਬੰਧੀ ਅਣਗਹਿਲੀ ਕਾਰਨ ਬੀਮਾਰੀ ਫੈਲਣ ਦਾ ਖਤਰਾ ਵੱਧ ਜਾਂਦਾ ਹੈ। ਇਸ ਮਾਮਲੇ ਤੋਂ ਬਾਅਦ ਪਿੰਡ ਵਾਸੀਆਂ ਨੇ ਪ੍ਰਸ਼ਾਸਨ ‘ਤੇ ਵੀ ਸਵਾਲ ਉਠਾਏ ਹਨ ਅਤੇ ਜਲਦੀ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ ਹੈ ਤਾਂ ਜੋ ਪੀਲੀਏ ਦੇ ਫੈਲਾਅ ‘ਤੇ ਕਾਬੂ ਪਾਇਆ ਜਾ ਸਕੇ।

ਇਹ ਵੀ ਪੜ੍ਹੋ- ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਵਿਆਹ ਕਰਵਉਣਾ ਪਿਆ ਮਹਿੰਗਾ, ਕੁੜੀ ਵਾਲਿਆਂ ਨੇ ਮੁੰਡੇ ਦੇ ਘਰ ਆ ਕੇ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News