ਵਿਜੀਲੈਂਸ ਬਿਊਰੋ ਨੇ ਜੇ.ਈ. ਮਨਰੇਗਾ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

08/05/2022 11:54:38 AM

ਫਾਜ਼ਿਲਕਾ (ਸੁਖਵਿੰਦਰ ਥਿੰਦ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਬੀ.ਡੀ.ਪੀ.ਓ ਦਫ਼ਤਰ ਜਲਾਲਾਬਾਦ, ਫਾਜ਼ਿਲਕਾ ਵਿਖੇ ਤਾਇਨਾਤ ਸੁਵੱਰਸ਼ਾ, ਜੂਨੀਅਰ ਇੰਜੀਨੀਅਰ, ਮਹਾਤਮਾ ਗਾਂਧੀ ਨੈਸ਼ਨਲ ਪੇਂਡੂ ਰੋਜਗਾਰ ਗਾਰੰਟੀ ਕਾਨੂੰਨ (ਮਨਰੇਗਾ) ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦੀ ਸਖ਼ਤੀ ਤੋਂ ਡਾਕਟਰ ਪਰੇਸ਼ਾਨ, 4 ਮਹੀਨਿਆਂ 'ਚ 50 ਤੋਂ ਵੱਧ ਡਾਕਟਰਾਂ ਨੇ ਦਿੱਤਾ ਅਸਤੀਫ਼ਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੂਨੀਅਰ ਇੰਜੀਨੀਅਰ (ਜੇ.ਈ.) ਮਨਰੇਗਾ ਨੂੰ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋੜਾਂਵਾਲੀ (ਤੰਬੂਵਾਲਾ) ਜਲਾਲਾਬਾਦ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਵਿਖੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਨੇ ਹੋਰਾਂ ਨਾਲ ਮਿਲ ਕੇ ਆਪਣੇ ਪਿੰਡ ਚੱਕ ਰੋੜਾਂਵਾਲੀ ਵਿਖੇ ਪੰਚਾਇਤੀ ਜ਼ਮੀਨ ‘ਤੇ ਸਰਕਾਰੀ ਸਕੀਮ ਅਧੀਨ ਜੰਗਲ (ਪੌਦੇ) ਲਗਾਇਆ ਹੈ ਪਰ ਜੇ.ਈ. ਸੁਵਰਸਾ ਉਸ ਜ਼ਮੀਨ ਦੀ ਮਿਣਤੀ ਤੋਂ ਬਾਅਦ ਭੁਗਤਾਨ ਲਈ ਉਸ ਦਾ ਕੇਸ ਭੇਜਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਗੱਲਬਾਤ ਤੋਂ ਬਾਅਦ ਜੇ.ਈ. ਨੂੰ ਦੋ ਕਿਸ਼ਤਾਂ ਵਿੱਚ 45,000 ਰੁਪਏ ਦੇਣ ਲਈ ਸੌਦਾ ਤੈਅ ਹੋਇਆ ਹੈ।

ਇਹ ਵੀ ਪੜ੍ਹੋ- ਉੱਜੜਿਆ ਘਰ, ਦੋਸਤਾਂ ਦੇ ਕਹਿਣ 'ਤੇ 16 ਸਾਲਾ ਮੁੰਡੇ ਵੱਲੋਂ ਨਸ਼ੇ ਦਾ ਟੀਕਾ ਲਾਉਣ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜੇ.ਈ. ਸੁਵਰਸ਼ਾ ਨੂੰ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸੰਬੰਧੀ ਮੁਕੱਦਮਾ ਨੰਬਰ 13 ਮਿਤੀ 04.08.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto