ਪੰਜਾਬ ਰੋਡਵੇਜ਼ ਅਤੇ ਪਨਬੱਸ ਯੂਨੀਅਨ ਵੱਲੋਂ ਕੀਤੀ ਗਈ ਜੁਆਇੰਟ ਜ਼ੋਨ ਪੱਧਰ ਦੀ ਗੇਟ ਰੈਲੀ

10/20/2020 3:20:45 PM

ਫਿਰੋਜ਼ਪੁਰ(ਕੁਮਾਰ): ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਅਤੇ ਪਨਬੱਸ ਕਾਂਟ੍ਰੈਕਟ ਯੂਨੀਅਨ ਵੱਲੋਂ ਫਿਰੋਜ਼ਪੁਰ ਡਿਪੋ ਦੇ ਗੇਟ 'ਤੇ ਪੰਜਾਬ ਪ੍ਰਧਾਨ ਰੇਸ਼ਨ ਸਿੰਘ ਗਿੱਲ, ਲਖਵਿੰਦਰ ਸਿੰਘ, ਸੁਖਪਾਲ ਸਿੰਘ ਭਿੰਡਰ, ਡਿਪੋ ਪ੍ਰਧਾਨ ਦਵਿੰਦਰ ਕੁਮਾਰ, ਗੁਰਜੀਤ ਸਿੰਘ, ਦਿਲਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਬਲਵੰਤ ਸਿੰਘ ਆਦਿ ਦੀ ਅਗਵਾਈ 'ਚ ਜ਼ੋਨ ਪੱਧਰ ਦੀ ਗੇਟ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਤ ਕਰਦੇ ਹੋਏ ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਅਤੇ ਪਨਬੱਸ ਯੂਨੀਅਨ ਦੇ ਨੇਤਾਵਾਂ ਨੇ ਕਿਹਾ ਕਿ ਮੋਨਟੇਕ ਸਿੰਘ ਆਹਲੂਵਾਲੀਆ ਦੀ ਇਕ ਰਿਪੋਰਟ ਮੁਤਾਬਕ ਸਰਕਾਰ ਵੱਲੋਂ ਸਾਰੇ ਵਰਗਾਂ ਦੇ ਲੋਕਾਂ ਨੂੰ ਚੂਨਾ ਲਗਾਇਆ ਜਾ ਰਿਹਾ ਹੈ ਅਤੇ ਉਹ ਪੰਜਾਬ ਰੋਡਵੇਜ਼ ਨੂੰ ਕਾਰਪੋਰੇਸ਼ਨ 'ਚ ਮਰਜ ਕਰਨ ਦੀਆਂ ਹੋ ਰਹੀਆਂ ਗੱਲਾਂ ਤੋਂ ਇਹ ਸਾਬਿਤ ਹੁੰਦਾ ਹੈ ਕਿ ਸਰਕਾਰ ਕਾਰਪੋਰੇਟ ਘਰਾਨਿਆਂ ਨੂੰ ਵਾਧਾ ਦੇਣ ਦੀ ਕੋਸ਼ਿਸ਼ 'ਚ ਹਨ। ਯੂਨੀਅਨ ਵੱਲੋਂ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖ਼ਿਲਾਫ਼ ਬਣਾਏ ਗਏ ਕਾਲੇ ਕਾਨੂੰਨ ਅਤੇ ਲੇਬਰ ਐਕਟ 'ਚ ਕੀਤੀਆਂ ਗਈਆਂ ਰਿਸਰਚਾਂ ਤੁਰੰਤ ਰੱਦ ਕੀਤੀਆਂ ਜਾਣ ਅਤੇ ਪੰਜਾਬ ਸਰਕਾਰ ਪਨਬੱਸਾਂ ਨੂੰ ਸਟਾਫ ਸਮੇਤ ਛੇਤੀ ਤੋਂ ਛੇਤੀ ਪੰਜਾਬ ਰੋਡਵੇਜ਼ 'ਚ ਮਰਜ ਕਰਦੇ ਹੋਏ 2407 ਬੱਸਾਂ ਦਾ ਫਲੀਟ ਪੂਰਾ ਕਰਨ। ਉਨ੍ਹਾਂ ਨੇ ਕਿਹਾ ਕਿ ਟਰਾਂਸਪੋਰਟ ਮਾਫੀਆ ਨੂੰ ਨਕੇਲ ਪਾਉਣ ਲਈ ਅਤੇ ਟਾਈਮ ਟੇਬਲ ਰੋਡਵੇਜ਼ ਦੇ ਪੱਖ 'ਚ ਬਣਾਉਂਦੇ ਹੋਏ ਸਰਕਾਰੀ ਟਰਾਂਸਪੋਰਟ ਨੂੰ ਸੁਵਿਧਾਵਾਂ ਤੋਂ ਲੈਸ ਕੀਤਾ ਜਾਵੇ।
ਉਨ੍ਹਾਂ ਨੇ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਪਿਛਲੇ 20 ਸਾਲਾਂ ਤੋਂ ਪੰਜਾਬ ਰੋਡਵੇਜ਼ ਨੂੰ ਕੋਈ ਬਜਟ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਨਜਾਇਜ਼ ਆਪਰੇਸ਼ਨ ਟਰਾਂਸਪੋਰਟ ਮਾਫੀਆ ਨੂੰ ਖੁੱਲ੍ਹ ਦੇਣ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਨਾ ਕਰਨ 'ਤੇ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਯੂਨੀਅਨ ਦੇ ਨੇਤਾਵਾਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ 24 ਅਕਤੂਬਰ ਨੂੰ ਸਾਰੇ ਸ਼ਹਿਰਾਂ 'ਚ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਸਾੜਨ ਦਾ ਯੂਨੀਅਨ ਵੱਲੋਂ ਪੂਰੀ ਤਰ੍ਹਾਂ ਸਮਰਥਨ ਕੀਤਾ ਜਾਵੇਗਾ ਅਤੇ 27 ਅਕਤੂਬਰ ਨੂੰ ਲੁਧਿਆਣਾ, 4 ਨਵੰਬਰ ਨੂੰ ਜਲੰਧਰ ਅਤੇ 12 ਨਵੰਬਰ ਨੂੰ ਅੰਮ੍ਰਿਤਸਰ 'ਚ ਪੰਜਾਬ ਰੋਡਵੇਜ਼ ਦੀ ਸਾਰੀ ਜੁਆਇੰਟ ਕਮੇਟੀ ਅਤੇ ਪਨਬੱਸ ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 


Aarti dhillon

Content Editor

Related News