ਪੱਤਰਕਾਰ ਗੁਰਨਾਮ ਸਿੱਧੂ ਤੇ ਹਮਲਾ ਅਤਿ ਨਿੰਦਣਯੋਗ: ਮਲਕੀਤ ਥਿੰਦ

Friday, Aug 14, 2020 - 04:42 PM (IST)

ਪੱਤਰਕਾਰ ਗੁਰਨਾਮ ਸਿੱਧੂ ਤੇ ਹਮਲਾ ਅਤਿ ਨਿੰਦਣਯੋਗ: ਮਲਕੀਤ ਥਿੰਦ

ਗੁਰੂਹਰਸਹਾਏ (ਆਵਲਾ): ਪੰਜਾਬੀ ਦੇ ਮਸ਼ਹੂਰ ਗੀਤਕਾਰ ਪੱਤਰਕਾਰ ਅਤੇ ਰੰਗਕਰਮੀ ਗੁਰਨਾਮ ਸਿੰਘ ਗਾਮਾ ਸਿੱਧੂ ਤੇ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਵਿਖੇ ਹੋਏ ਜਾਨਲੇਵਾ ਹਮਲੇ ਦੀ ਮੈਂ ਆਮ ਆਦਮੀ ਪਾਰਟੀ ਹਲਕਾ ਗੁਰੂਹਰਸਹਾਏ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਾ ਹਾਂ ਅਤੇ ਪ੍ਰਸ਼ਾਸਨ ਤੋਂ ਮੰਗ ਕਰਦਾ ਹਾਂ ਕਿ ਸਿੱਧੂ ਤੇ ਹਮਲਾ ਕਰਨ ਵਾਲੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ: ਪੈਨਸ਼ਨ ਧਾਰਕਾਂ ਲਈ ਚੰਗੀ ਖ਼ਬਰ, ਮੁੱਖ ਮੰਤਰੀ ਨੇ ਦਿੱਤੇ ਇਹ ਹੁਕਮ

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਪ੍ਰੈੱਸ ਨਾਲ ਗੱਲ ਕਰਦਿਆਂ ਆਪ ਗੁਰੂਹਰਸਹਾਏ ਦੇ ਸੀਨੀਅਰ ਆਗੂ ਮਲਕੀਤ ਥਿੰਦ ਨੇ ਕਹੀ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਕਿ ਜਦੋਂ ਲੋਕਤੰਤਰ ਦੇ ਚੌਥੇ ਥੰਮ ਮੰਨੇ ਜਾਂਦੇ ਮੀਡੀਆ ਤੇ ਹਮਲਾ ਹੋਇਆ। ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹਾ ਹੋਇਆ ਹੈ ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਵਾਰ-ਵਾਰ ਹੁੰਦਾ ਰਿਹਾ ਤਾਂ ਲੋਕਾਂ ਦੀ ਆਵਾਜ਼ ਚੁੱਕਣ ਵਾਲਾ ਕੋਈ ਨਹੀਂ ਰਹੇਗਾ, ਜਿਸ ਨਾਲ ਆਮ ਅਤੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਹਮੇਸ਼ਾ ਲਈ ਦੱਬ ਜਾਵੇਗੀ।ਮਲਕੀਤ ਥਿੰਦ ਨੇ ਕਿਹਾ ਕਿ ਮੈਂ ਗਾਮੇ ਸਿੱਧੂ ਨਾਲ ਹੋਏ ਇਸ ਧੱਕੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ਅਤੇ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਉਹ ਕਿਸੇ ਵੀ ਲੜਾਈ 'ਚ ਉਨ੍ਹਾਂ ਦੇ ਨਾਲ ਹਨ।

ਇਹ ਵੀ ਪੜ੍ਹੋ: ਮਾਲ ਗੱਡੀ ਹੇਠਾਂ ਆ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਟੋਟੇ-ਟੋਟੇ ਹੋਈ ਲਾਸ਼


author

Shyna

Content Editor

Related News