ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Saturday, Apr 01, 2023 - 02:01 AM (IST)

ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ (ਬਿਊਰੋ) : ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਸੈਕਟਰ 34 , ਚੰਡੀਗੜ੍ਹ ਵਿਖੇ ਪੰਜਾਬ  ਅਤੇ ਯੂ. ਟੀ. ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਜਸਟਿਸ ਸੰਤ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣ ਕਰਨਾ ਹੋਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਇਸ ਐਕਟ ਦੇ ਨਿਯਮਾਂ ਤਹਿਤ ਲੋਕਾਂ ਨੂੰ ਇਨਸਾਫ਼ ਦੇਣਾ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ।

PunjabKesari

ਉਨ੍ਹਾਂ  ਵਿਸ਼ਵਾਸ ਦਿਵਾਇਆ ਕਿ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਕੱਤਰ ਵਰਿੰਦਰ ਕੁਮਾਰ, ਵਿਸ਼ੇਸ਼ ਡੀ. ਜੀ. ਪੀ. ਪ੍ਰਬੋਧ ਕੁਮਾਰ, ਏ. ਆਈ. ਜੀ. ਨਵੀਨ ਸੈਣੀ, ਵਿਸ਼ੇਸ਼ ਸਕੱਤਰ ਦੇਵੀ ਦਾਸ ਸ਼ਰਮਾ, ਡੀ. ਸੀ. ਐੱਫ. ਏ. ਅਲੋਕ ਪ੍ਰਭਾਕਰ ਅਤੇ ਸੁਪਰਡੈਂਟ ਬਲਦੇਵ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।


author

Manoj

Content Editor

Related News