UAPA ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ, ਪਿਸਤੌਲ ਬਰਾਮਦ

Friday, Jan 12, 2024 - 06:21 PM (IST)

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਦੇ ਮੇਲੇ 'ਚ ਪਹੁੰਚੀ ਬੀਬੀ ਹਰਸਿਮਰਤ ਕੌਰ ਬਾਦਲ, ਹਾਜ਼ਰ ਹੋਈਆਂ ਔਰਤਾਂ ਦਾ ਵਧਾਇਆ ਮਾਣ

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੀਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਜਿਸ ਦੀ ਪਛਾਣ ਕੈਲਾਸ਼ ਖਿਚਨ ਵਜੋਂ ਹੋਈ ਹੈ, ਸਤੰਬਰ 2023 ‘ਚ ਫਾਜ਼ਿਲਕਾ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਕੇਸ ਵਿੱਚ ਲੋੜੀਂਦਾ ਸੀ। ਇਸ ਤੋਂ ਇਲਾਵਾ ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਰਾਜਸਥਾਨ ਵਿੱਚ ਜਬਰੀ ਵਸੂਲੀ, ਐੱਨਡੀਪੀਐੱਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਅਪਰਾਧਿਕ ਕੇਸ ਦਰਜ ਹਨ। 

ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਪੁਲਸ ਵੱਲੋਂ ਵੱਖ-ਵੱਖ ਅੱਤਵਾਦੀ ਮੌਡਿਊਲਾਂ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮ ਖਿਚਨ ਦਾ ਨਾਮ ਸਾਹਮਣੇ ਆਉਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀਆਂ ਏ.ਜੀ.ਟੀ.ਐੱਫ. ਟੀਮਾਂ ਨੇ ਏ.ਆਈ.ਜੀ. ਸੰਦੀਪ ਗੋਇਲ ਅਤੇ ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਵਿੱਚ ਰਾਜਸਥਾਨ ਵਿੱਚ ਮੁਲਜ਼ਮ ਦੀ ਲੋਕੇਸ਼ਨ ਦਾ ਪਤਾ ਲਗਾਉਣ ਉਪਰੰਤ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ। 

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਮੁਕੱਦਮਾ

ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਮੁਲਜ਼ਮ ਖਿਚਨ ਦੇ ਕਬਜ਼ੇ ਵਿੱਚੋਂ ਇੱਕ .30 ਕੈਲੀਬਰ ਚੀਨੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਖਿਚਨ ਅੱਤਵਾਦੀ ਰਿੰਦਾ ਦੇ ਨਿਰਦੇਸ਼ਾਂ 'ਤੇ ਸੂਬੇ 'ਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਸੰਗਠਨ ਬੱਬਰ ਖਾਲਿਸਤਾਨ ਇੰਟਰਨੈਸ਼ਨਲ (ਬੀਕੇਆਈ) ਦੇ ਸਹਿਯੋਗੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਿਛਲੇ ਅਤੇ ਨਵੇਂ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਤਫਤੀਸ਼ ਜਾਰੀ ਹੈ ਅਤੇ ਜਲਦ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਵੀ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਨੂੰ ਥਾਣਾ ਸਿਟੀ ਕ੍ਰਾਈਮ, ਐੱਸ.ਏ.ਐੱਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਦਰਜ ਐੱਫ਼ਆਈਆਰ ਨੰਬਰ 16 ਮਿਤੀ 27/12/23 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News