ਪਟਿਆਲਾ ਵਿਖੇ ਹੋਈ ਸ਼੍ਰੀ ਕਾਲੀ ਮਾਤਾ ਦੀ ਬੇਅਦਬੀ ਕਾਰਨ ਅੱਜ ’ਬੰਦ ਦੀ ਕਾਲ’ ਪੁਲਸ ਫੋਰਸ ਤਾਇਨਾਤ
Tuesday, Jan 25, 2022 - 01:29 PM (IST)
ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਐਤਵਾਰ ਬਾਅਦ ਦੁਪਹਿਰ ਹੋਈ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੇ ਰੋਸ ਵਜੋਂ ਅੱਜ ਸਮੁੱਚੀਆਂ ਰਾਜਨੀਤਕ ਪਾਰਟੀਆਂ ਅਤੇ ਹਿੰਦੂ ਸੰਗਠਨਾਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਭਾਰੀ ਸੰਖਿਆ ਵਿਚ ਪੁਲਸ ਫੋਰਸ ਤਾਇਨਾਤ ਸੀ। ਇਸ ਮਾਮਲੇ ਵਿਚ ਹਿੰਦੂ ਸੰਗਠਨਾਂ ਵੱਲੋਂ ਬੀਤੇ ਕੱਲ੍ਹ ਹੀ ਬੰਦ ਦੀ ਕਾਲ ਦਾ ਐਲਾਨ ਕੀਤਾ ਗਿਆ ਸੀ ਜਿਸ ਦੇ ਮੱਦੇਨਜ਼ਰ ਅੱਜ ਸਮੁੱਚਾ ਸ਼ਹਿਰ ਬੰਦ ਰਿਹਾ। ਜਿਨ੍ਹਾਂ ਲੋਕਾਂ ਨੇ ਦੁਕਾਨਾਂ ਬੰਦ ਨਹੀਂ ਕੀਤੀਆਂ ਉਨ੍ਹਾਂ ਦੀਆਂ ਪਟਿਆਲਾ ਪੁਲਸ ਵੱਲੋਂ ਜ਼ਬਰੀ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ ਤਾਂ ਕਿ ਕਿਸੇ ਤਰ੍ਹਾਂ ਦਾ ਮਾਹੌਲ ਖ਼ਰਾਬ ਨਾ ਹੋਵੇ।
ਇਹ ਵੀ ਪੜ੍ਹੋ : ਸੰਗਰੂਰ ਤੋਂ ਨਰਿੰਦਰ ਭਰਾਜ ਨਾਲ ਜੱਗਬਾਣੀ ਦੀ ਖ਼ਾਸ ਇੰਟਰਵਿਊ ਜਾਣੋਂ ਉਨ੍ਹਾਂ ਦੀ ਜੀਵਨੀ ਬਾਰੇ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਬਾਅਦ ਦੁਪਹਿਰ ਇਕ ਵਿਅਕਤੀ ਨੇ ਬੇਅਦਬੀ ਦੀ ਕੋਸ਼ਿਸ਼ ਕੀਤੀ। ਇਸ ਵਿਅਕਤੀ ਨੂੰ ਮੌਕੇ ’ਤੇ ਹੀ ਪੁਜਾਰੀ ਅਤੇ ਉਥੇ ਮੌਜੂਦ ਸੁਰੱਖਿਆ ਗਾਰਡਾਂ ਵੱਲੋਂ ਦਬੋਚ ਲਿਆ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ’ਚ ਸ਼੍ਰੀ ਕਾਲੀ ਮਾਤਾ ਦੇ ਭਗਤ ਅਤੇ ਹਿੰਦੂ ਸੰਗਠਨਾਂ ਦੇ ਆਗੂ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਰੋਡ ਜਾਮ ਕਰ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਦੂਜੇ ਪਾਸੇ ਮੌਕੇ ’ਤੇ ਐੱਸ. ਪੀ. ਸਿਟੀ ਹਰਪਾਲ ਸਿੰਘ, ਡੀ. ਐੱਸ.ਪੀ. ਸਿਟੀ ਵਨ ਅਸ਼ੋਕ ਕੁਮਾਰ ਸ਼ਰਮਾ ਤੇ ਬਾਕੀ ਪੁਲਸ ਪਾਰਟੀ ਵੀ ਪਹੁੰਚ ਗਈ।
ਇਹ ਵੀ ਪੜ੍ਹੋ : ਜੇਲ੍ਹ ਤੋਂ ਸੱਤਾ ਦੀ ਖੇਡ, ਹੁਣ ਤਕ ਨਹੀਂ ਟੁੱਟਿਆ ਸਿਮਰਨਜੀਤ ਸਿੰਘ ਮਾਨ ਦਾ ਰਿਕਾਰਡ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ