ਵੱਡੀ ਖ਼ਬਰ : ਕੇਜਰੀਵਾਲ ਨੇ ਸਾਬਕਾ ਵਿਧਾਇਕ ਖੀਰਨੀਆਂ ਨੂੰ ਸੰਭਾਲੀ ਸਮਰਾਲਾ ਦੀ ਚੋਣ ਕਮਾਨ

01/28/2022 7:28:24 PM

ਸਮਰਾਲਾ (ਗਰਗ) : ਸੂਬੇ ਦੇ ਚੋਣ ਦੌਰੇ 'ਤੇ ਆਏ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੂਬੇ ਦੀ ਹਾਟ ਸੀਟ ਸਮਰਾਲਾ, ਜਿਥੋਂ ਕਿ ਸੰਯੁਕਤ ਸਮਾਜ ਮੋਰਚਾ ਦੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਵੱਡੇ ਆਗੂ ਚੋਣ ਮੈਦਾਨ ਵਿੱਚ ਹਨ, ਦੀ ਜ਼ਿੰਮੇਵਾਰੀ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੂੰ ਸੰਭਾਲੀ ਹੈ। ਕੇਜਰੀਵਾਲ ਨੇ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸਮਰਾਲਾ ਸੀਟ ਦੀ ਜ਼ਿੰਮੇਵਾਰੀ ਸੌਂਪਦਿਆਂ ਇਹ ਭਰੋਸਾ ਵੀ ਦਿੱਤਾ ਕਿ ਪੰਜਾਬ ਵਿੱਚ 'ਆਪ' ਦੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਸਰਕਾਰ ਵਿੱਚ ਵੱਡੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਇਸ ਮੌਕੇ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ।

ਇਹ ਵੀ ਪੜ੍ਹੋ : ਰਾਜੇਵਾਲ ਨੇ ਰਵਾਇਤੀ ਪਾਰਟੀਆਂ ਨੂੰ ਲਾਏ ਰਗੜੇ

ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਸਾਬਕਾ ਵਿਧਾਇਕ ਖੀਰਨੀਆਂ ਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਵੱਲੋਂ ਅਕਾਲੀ ਦਲ ਛੱਡ ਕੇ 'ਆਪ' ਵਿੱਚ ਸ਼ਾਮਲ ਹੋਣ ਦੇ ਫੈਸਲੇ ਨਾਲ ਇਸ ਹਲਕੇ ਦੀ ਸਿਆਸਤ ਵਿੱਚ ਵੱਡਾ ਸਿਆਸੀ ਧਮਾਕਾ ਹੋਇਆ ਸੀ। ਹਲਕੇ ਦੇ ਲੋਕਾਂ ਨੂੰ ਉਮੀਦ ਸੀ ਕਿ ਖੀਰਨੀਆਂ ਨੂੰ ਇਸ ਹਲਕੇ ਤੋਂ 'ਆਪ' ਦੀ ਟਿਕਟ ਦਿੱਤੀ ਜਾਵੇਗੀ ਪਰ ਪਾਰਟੀ ਨੇ ਇਥੋਂ ਆਪਣੇ ਪੁਰਾਣੇ ਵਰਕਰ ਜਗਤਾਰ ਸਿੰਘ ਦਿਆਲਪੁਰਾ ਨੂੰ ਟਿਕਟ ਦਿੰਦਿਆਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ, ਜਿਸ ਤੋਂ ਬਾਅਦ ਖੀਰਨੀਆਂ ਦੀ ਅਕਾਲੀ ਦਲ ਵਿੱਚ ਮੁੜ ਵਾਪਸੀ ਲਈ ਪਿਛਲੇ ਕਈ ਦਿਨਾਂ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੂਰਾ ਜ਼ੋਰ ਲਾਇਆ ਜਾ ਰਿਹਾ ਸੀ। ਖੀਰਨੀਆਂ ਨੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਜਰੀਵਾਲ ਵੱਲੋਂ ਉਨ੍ਹਾਂ ਨੂੰ ਸੰਭਾਲੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਈਮਾਨਦਾਰੀ ਨਾਲ ਨਿਭਾਉਣਗੇ ਅਤੇ ਸਮਰਾਲਾ ਸੀਟ ਵੱਡੇ ਫਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦੇ ਵਿਰੋਧੀਆਂ ’ਤੇ ਰਗੜੇ, ਕਿਹਾ-ਪੰਜਾਬ ਨੂੰ ਇਕ ਕੱਟੜ ਤੇ ਇਮਾਨਦਾਰ CM ਚਾਹੀਦੈ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News