ਫਾਈਨਸਰਾਂ ਵਲੋੋਂ ਪ੍ਰੇਸ਼ਾਨ ਕਰਨ ’ਤੇ ਵਿਅਕਤੀ ਨੇ ਖਾਧੀ ਜ਼ਹਿਰੀਲੀ ਵਸਤੂ , ਮੌਤ

05/08/2022 10:58:03 AM

ਜਲਾਲਾਬਾਦ (ਨਿਖੰਜ, ਜਤਿੰਦਰ) : ਜਲਾਲਾਬਾਦ ਦੀ ਦਸਮੇਸ਼ ਨਗਰੀ ਦੇ ਵਾਸੀ ਨੇ ਫਾਈਨਸਰਾਂ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਨਿਗਲ ਨਾਲ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ। ਦੱਸਣਯੋਗ ਗੱਲ ਇਹ ਹੈ ਕਿ ਮ੍ਰਿਤਕ ਵਿਅਕਤੀ ਨੇ ਜੀਵਨ ਲੀਲਾ ਸਮਾਪਤ ਕਰਨ ਤੋਂ ਪਹਿਲਾਂ ਇਕ ਕਾਗਜ਼ ’ਤੇ ਕੁਝ ਵਿਅਕਤੀਆਂ ਦੇ ਨਾਂ ਵੀ ਲਿਖੇ ਹਨ। ਜ਼ਹਿਰੀਲੀ ਵਸਤੂ ਨਿਗਲਣ ਨਾਲ ਜਦੋਂ ਉਹ ਮੌਤ ਅਤੇ ਜ਼ਿੰਦਗੀ ਦੀ ਜੰਗ ਲੜ ਰਿਹਾ ਸੀ ਤਾਂ ਉਸ ਵਲੋਂ ਇਕ ਵੀਡੀਓ ’ਚ ਸਪੱਸ਼ਟ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ : ਪਟਿਆਲਾ ਦੀ ਕੇਂਦਰੀ ਜੇਲ੍ਹ ’ਚ  ਸੁਪਰਡੈਂਟ ਨੇ ਮੁਲਾਜ਼ਮ ਦੀ ਕੀਤੀ ਕੁੱਟਮਾਰ

ਪ੍ਰਾਪਤ ਅਨੁਸਾਰ ਇਕਬਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵਾਰਡ ਨੰਬਰ 15 ਦਸਮੇਸ਼ ਨਗਰੀ ਜਲਾਲਾਬਾਦ ਨੇ ਸੁਕਰਵਾਰ ਦੀ ਦੁਪਹਿਰ ਲਗਭਗ 12 ਵਜੇ ਮ੍ਰਿਤਕ ਨੇ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਨਿਗਲ ਲਈ। ਇਸ ਘਟਨਾ ਦੀ ਜਾਣਕਾਰੀ ਪ੍ਰਾਪਤ ਹੋਣ ’ਤੇ ਪਰਿਵਾਰਕ ਮੈਂਬਰਾਂ ਵਲੋਂ ਵਿਅਕਤੀ ਇਕਬਾਲ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਪਰ ਵਿਅਕਤੀ ਇਕਬਾਲ ਸਿੰਘ ਨੇ ਰਸਤੇ ’ਚ ਹੀ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਮਾਮੂਲੀ ਗੱਲ ਨੂੰ ਲੈ ਕੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ, 1 ਨੌਜਵਾਨ ਜ਼ਖਮੀਂ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ’ਚ ਸ਼ਾਮਲ ਪੁੱਤਰ ਰੋਹਿਤ ਅਤੇ ਪਤਨੀ ਸੁਮਨ ਰਾਣੀ ਨੇ ਦੱਸਿਆ ਕਿ ਇਕਬਾਲ ਸਿੰਘ ਨੇ ਸ਼ਹਿਰ ਦੇ ਹੀ ਕੁਝ ਫਾਈਨਸਰਾਂ ਕੋਲੋੋਂ ਕੁੱਝ ਪੈਸੇ ਲਏ ਹੋਏ ਸੀ ਅਤੇ ਉਕਤ ਫਾਈਨਸਰ ਲਗਾਤਾਰ ਤੰਗ ਪ੍ਰੇਸ਼ਾਨ ਕਰ ਕੇ ਘਰ ਦੇ ਮਕਾਨ ’ਤੇ ਕਬਜ਼ਾ ਕਰਨ ਦੀਆਂ ਧਮਕੀਆਂ ਦਿੰਦੇ ਸਨ। ਇਕਬਾਲ ਸਿੰਘ ਨੇ ਧਮਕੀਆਂ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਉਕਤ ਵਿਅਕਤੀਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ। ਜਲਾਲਾਬਾਦ ਦੇ ਡੀ. ਐੱਸ. ਪੀ. ਜਲਾਲਾਬਾਦ ਸੁਬੇਗ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਤੋਂ ਇਲਾਵਾ ਆਡੀਓ-ਵੀਡੀਓ ਸਬੂਤਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਭੇਜ ਦਿੱਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

 

Meenakshi

This news is News Editor Meenakshi