ਸ਼ਰੇਆਮ ਪਿੰਡ ''ਚ ਵਿੱਕ ਰਿਹਾ ਹੈ ਨਸ਼ਾ, ਸਾਬਕਾ ਸਰਪੰਚ ਨੇ ਲਗਾਏ ਦੋਸ਼

10/20/2019 12:19:34 PM

ਖੰਨਾ (ਬਿਪਨ) : ਕੈਪਟਨ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ। ਨਸ਼ੇ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਨਸ਼ੇ ਦੇ ਸੌਦਾਗਰ ਬੇਖੌਫ ਗਲੀਆਂ ਮੁਹੱਲਿਆਂ 'ਚ ਨਸ਼ਾ ਪਹੁੰਚਾਉਣ 'ਚ ਕੋਈ ਕਸਰ ਨਹੀਂ ਛੱਡ ਰਹੇ। ਅਜਿਹਾ ਹੀ ਮਾਮਲਾ ਖੰਨਾ ਦੇ ਪਿੰਡ ਘੱਣਸਰ 'ਚ ਸਾਹਮਣੇ ਆਇਆ ਹੈ, ਜਿਥੇ ਪਿੰਡ ਦੇ ਸਾਬਕਾ ਸਰਪੰਚ ਚਮਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਨਸ਼ੇ ਦੇ ਸੌਦਾਗਰ ਲੋਕਾਂ ਦੇ ਘਰਾਂ 'ਚ ਨਸ਼ਾ ਪਹੁੰਚ ਰਹੇ ਹਨ। ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਮੁਕਰੇ ਹਨ। ਇਸ ਸਬੰਧੀ ਉਨ੍ਹਾਂ ਵਲੋਂ ਪੁਲਸ ਪ੍ਰਸ਼ਾਸਨ ਨੂੰ ਵੀ ਕਈ ਵਾਰ ਸੂਚਿਤ ਕੀਤਾ ਗਿਆ ਪਰ ਉਨ੍ਹਾਂ ਵਲੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਿੰਡ ਦੇ 65 ਫੀਸਦੀ ਨੌਜਵਾਨ ਨਸ਼ੇ ਦੀ ਲਪੇਟ 'ਚ ਆ ਚੁੱਕੇ ਹਨ ਤੇ ਜੇਕਰ ਜਲਦ ਇਸ ਨੂੰ ਰੋਕਿਆ ਨਾ ਗਿਆ ਤਾਂ ਆਉਣ ਵਾਲੇ ਸਮੇਂ ਹਾਲਾਤ ਹੋਰ ਖਰਾਬ ਹੋ ਜਾਣਗੇ।

ਦੂਜੇ ਪਾਸੇ ਇਸ ਸਬੰਧੀ ਜਦੋਂ ਥਾਣਾ ਪਾਇਲ ਦੇ ਐੱਸ.ਐੱਚ.ਓ. ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਕੋਈ ਸ਼ਿਕਾਇਤ ਲੈ ਕੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਜ਼ਰੂਰ ਕਾਰਵਾਈ ਕੀਤੀ ਜਾਵੇਗੀ।


Baljeet Kaur

Content Editor

Related News