ਵੀਡੀਓ 'ਚ ਦੇਖੋ ਖੰਨਾ ਦੇ ਕਈ ਪਿੰਡਾਂ 'ਚ ਕਿਸਾਨਾਂ ਨੇ ਸਾੜੀ ਪਰਾਲੀ

11/03/2018 3:35:11 PM

ਖੰਨਾ(ਵਿਪਨ)— ਪਰਾਲੀ ਨੂੰ ਅੱਗ ਲਗਾਉਣ ਦੇ ਮੁੱਦੇ ਨੂੰ ਲੈ ਕੇ ਸਰਕਾਰ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਹਨ। ਇਸ ਮਾਮਲੇ 'ਚ ਜਿਥੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਖੰਨਾ ਦੇ ਕਈ ਪਿੰਡਾਂ 'ਚ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ, ਉਥੇ ਹੀ ਪ੍ਰਸ਼ਾਸਨ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਜ਼ੁਰਮਾਨੇ ਪਾਉਣ ਦੇ ਨਾਲ-ਨਾਲ ਪਰਚੇ ਦਰਜ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿਚ ਜਦੋਂ ਕਿਸਾਨਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਪਰਾਲੀ ਨੂੰ ਅੱਗ ਲਗਾਉਣਾ ਉਨ੍ਹਾਂ ਦੀ ਮਜਬੂਰੀ ਹੈ, ਕਿਉਂਕਿ ਕਿਸਾਨ ਪਹਿਲਾਂ ਹੀ ਆਰਥਿਕ ਤੌਰ 'ਤੇ ਕਮਜ਼ੋਰ ਹੈ ਅਤੇ ਹੁਣ ਪਰਾਲੀ ਲਈ ਮਹਿੰਗੇ ਓਜ਼ਾਰਾਂ ਅਤੇ ਮਸ਼ੀਨਾਂ ਲੈਣਾ ਉਨ੍ਹਾਂ ਦੇ ਵੱਸ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਨਾਲ ਹੋ ਰਿਹਾ ਪ੍ਰਦੂਸ਼ਣ ਤਾਂ ਦਿਖਾਈ ਦੇ ਰਿਹਾ ਹੈ ਪਰ ਜੋ ਬਾਕੀ ਦੇ 11 ਮਹੀਨੇ ਪ੍ਰਦੂਸ਼ਨ ਫੈਲਦਾ ਹੈ, ਜਿਸ ਦਾ ਰਿਕਾਰਡ ਵੀ ਇਨ੍ਹਾਂ ਕੋਲ ਹੈ ਉਹ ਕਿਸੇ ਨੂੰ ਵੀ ਦਿਖਾਈ ਨਹੀਂ ਦਿੰਦਾ।

ਉਧਰ ਇਸ ਸਬੰਧ ਵਿਚ ਖੰਨਾ ਦੇ ਐਸ.ਡੀ.ਐਮ. ਸੰਦੀਪ ਸਿੰਘ ਦਾ ਕਹਿਣਾ ਸੀ ਸਾਡੀ ਟੀਮ ਵਲੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਚਾਲਾਨ ਕੱਟੇ ਜਾ ਰਹੇ ਹਨ। ਇਸ ਤੋਂ ਬਾਅਦ ਵੀ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਵਿਰੁੱਧ ਮਾਮਲਾ ਵੀ ਦਰਜ ਕੀਤਾ ਜਾਏਗਾ।


cherry

Content Editor

Related News