ਖਤਰੀ ਮਹਾਸਭਾ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਸਮਾਰਕ 'ਤੇ ਸ਼ਰਧਾਜਲੀ ਭੇਂਟ ਕੀਤੀ

09/27/2020 5:08:23 PM

ਫਿਰੋਜ਼ਪੁਰ (ਕੁਮਾਰ): ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਤੋਂ ਪਹਿਲਾਂ ਅਖਿਲ ਭਾਰਤੀ ਖਤਰੀ ਮਹਾਸਭਾ ਦੇ ਪ੍ਰਧਾਨ ਬਾਪੂ ਜਤਿੰਦਰ ਮਹਿਰਾ ਅਤੇ ਉਨ੍ਹਾਂ ਦੇ ਖਤਰੀ ਦੋਸਤਾਂ ਨੇ ਹੁਸੈਨੀਵਾਲਾ ਸਥਿਤ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਉਨ੍ਹਾਂ ਨੂੰ ਸ਼ਰਧਾਜਲੀ ਭੇਂਟ ਕੀਤੀ ਅਤੇ ਉਨ੍ਹਾਂ ਵੱਲੋਂ ਦਿਖਾਏ ਗਏ ਰਸਤੇ 'ਤੇ ਚੱਲਣ ਦਾ ਸੰਕਲਪ ਲਿਆ। ਸ਼ਹੀਦ ਭਗਤ ਸਿੰਘ ਦੇ ਸਮਾਰਕ 'ਤੇ ਫੁੱਲਾਂ ਦੇ ਹਾਰ ਚੜ੍ਹਾਉਂਦੇ ਹੋਏ ਰਾਸ਼ਟਰੀ ਪ੍ਰਧਾਨ ਬਾਪੂ ਜਤਿੰਦਰ ਮਹਿਰਾ ਨੇ ਕਿਹਾ ਕਿ ਸਮੂਚੇ ਦੇਸ਼ ਨੂੰ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਅਤੇ ਉਨ੍ਹਾਂ ਦੇ ਦੋਸਤਾਂ 'ਤੇ ਮਾਣ ਹੈ ਜਿਨ੍ਹਾਂ ਨੇ ਆਪਣੀ ਸ਼ਹਾਦਤ ਦੇ ਕੇ ਦੇਸ਼ ਨੂੰ ਅੰਗਰੇਜ਼ੀ ਹਕੂਮਤ ਤੋਂ ਆਜ਼ਾਦ ਕਰਵਾਇਆ।

ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ ਦੀ ਨੌਜਵਾਨ ਪੀੜ੍ਹੀ ਸ਼ਹੀਦ ਭਗਤ ਸਿੰਘ ਵੱਲੋਂ ਦੇਖੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੇ ਰਸਤੇ 'ਤੇ ਚੱਲੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਦੋਸਤਾਂ ਨੇ ਜਿਸ ਆਜ਼ਾਦ ਭਾਰਤ ਦਾ ਸੁਪਨਾ ਦੇਖਿਆ ਸੀ ਅਜੇ ਤੱਕ ਉਹ ਸੁਪਨਾ ਪੂਰਾ ਨਹੀਂ ਹੋਇਆ। ਬਾਪੂ ਮਹਿਰਾ ਨੇ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਚਾਹੀਦਾ ਕਿ ਉਹ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਦੋਸਤਾਂ ਨੂੰ ਰੋਲ ਮਾਡਲ ਮੰਨਦੇ ਹੋਏ ਆਪਣੇ ਦੇਸ਼ ਦੇ ਸਰਵਪੱਖੀ ਵਿਕਾਸ ਅਤੇ ਨਿਰਮਾਣ ਲਈ ਅੱਗੇ ਆਉਣ ਅਤੇ ਦੇਸ਼ 'ਚ ਫੈਲੇ ਭ੍ਰਿਸ਼ਟਾਚਾਰ, ਗੁੰਡਾਰਾਜ ਅਤੇ ਬੇਰੁਜ਼ਗਾਰੀ ਆਦਿ ਨੂੰ ਖਤਮ ਕਰਨ ਲਈ ਕਦਮ ਅੱਗੇ ਵਧਾਉਣ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਵੀਕਾਰ ਕਰਨ।


Aarti dhillon

Content Editor

Related News