ਵਿਆਹ ਦਾ ਝਾਂਸਾ ਦੇ ਨਾਬਾਲਗਾ ਨੂੰ ਕੀਤਾ ਅਗਵਾ

08/02/2019 9:48:01 PM

ਮੋਗਾ (ਆਜ਼ਾਦ)-ਨੇੜਲੇ ਪਿੰਡ ਦੀ ਰਹਿਣ ਵਾਲੀ ਇਕ 17 ਸਾਲਾ ਵਿਦਿਆਰਥਣ ਨੂੰ ਇਕ ਲੜਕਾ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲੈ ਗਿਆ। ਇਸ ਸਬੰਧੀ ਪੁਲਸ ਵੱਲੋਂ ਪੀੜਤਾ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਕਥਿਤ ਦੋਸ਼ੀ ਲੜਕੇ ਅਕਾਸ਼ਪ੍ਰੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਲੜਕਾ ਅਤੇ ਲੜਕੀ ਦੋਨੋਂ ਹੀ 12ਵੀਂ ਕਲਾਸ ਦੇ ਵਿਦਿਆਰਥੀ ਹਨ। ਲੜਕੀ ਦੇ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਕਿਹਾ ਕਿ ਜਦ ਅਸੀਂ ਸਵੇਰੇ ਉੱਠੇ ਤਾਂ ਅਸੀਂ ਦੇਖਿਆ ਕਿ ਸਾਡੀ ਲੜਕੀ ਘਰ ਵਿਚ ਨਹੀਂ ਸੀ, ਜਿਸ 'ਤੇ ਅਸੀਂ ਉਸ ਦੀ ਬਹੁਤ ਤਲਾਸ਼ ਕੀਤੀ ਤਾਂ ਕੋਈ ਸੁਰਾਗ ਨਹੀਂ ਮਿਲਿਆ ਅਤੇ ਉਨ੍ਹਾਂ ਪੁਲਸ ਨੂੰ ਸੂਚਿਤ ਕੀਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਲੜਕੇ ਅਤੇ ਲੜਕੀ ਦੀ ਤਲਾਸ਼ ਕਰ ਰਹੇ ਹਨ। ਜਲਦ ਹੀ ਕੋਈ ਸੁਰਾਗ ਮਿਲ ਜਾਣ ਦੀ ਸੰਭਾਵਨਾ ਹੈ।


Karan Kumar

Content Editor

Related News