ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਦਮਾ, ਪਤਨੀ ਦਾ ਦਿਹਾਂਤ

Tuesday, Aug 08, 2023 - 10:45 PM (IST)

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਦਮਾ, ਪਤਨੀ ਦਾ ਦਿਹਾਂਤ

ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਨਿਰਮਲ ਕੌਰ ਦਾ ਦਿਹਾਂਤ ਹੋ ਹੋਇਆ। 85 ਸਾਲਾ ਮਾਤਾ ਨਿਰਮਲ ਕੌਰ ਦਾ 9 ਅਗਸਤ ਨੂੰ ਸਵੇਰੇ 11 ਵਜੇ ਬਡੂੰਗਰ ਦੇ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਹੋਵੇਗਾ। ਬੀਬੀ ਨਿਰਮਲ ਕੌਰ ਕਈ ਦਿਨਾਂ ਤੋਂ ਪਟਿਆਲਾ ਦੇ ਸਦਭਾਵਨਾ ਹਸਪਤਾਲ 'ਚ ਜ਼ੇਰੇ ਇਲਾਜ ਸਨ ਤੇ ਅੱਜ ਸਵੇਰੇ ਤਬੀਅਤ ਵਿਗੜ ਜਾਣ ਤੋਂ ਬਾਅਦ ਉਹ ਸਦੀਵੀ ਵਿਛੋੜੇ ਦੇ ਗਏ।

ਇਹ ਵੀ ਪੜ੍ਹੋ : ਸੰਸਦ 'ਚ ਦਿੱਲੀ ਸੇਵਾ ਬਿੱਲ ਪਾਸ ਹੋਣ ਤੋਂ ਬਾਅਦ ਪਹਿਲੀ ਵਾਰ ਬੁਲਾਇਆ ਗਿਆ ਵਿਧਾਨ ਸਭਾ ਸੈਸ਼ਨ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਸਮੇਤ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪ੍ਰੋ. ਬਡੂੰਗਰ ਨਾਲ  ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਅਰਦਾਸ ਕੀਤੀ ਕਿ ਪ੍ਰਮਾਤਮਾ ਬੀਬੀ ਜੀ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News