370 ਧਾਰਾ ਰੱਦ ਕਰਨ ਦੇ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਗਿਆ ਧਰਨਾ

08/07/2019 4:19:47 PM

ਬਠਿੰਡਾ (ਅਮਿਤ)—ਜੰਮੂ-ਕਸ਼ਮੀਰ 'ਚ ਧਾਰਾ 370 ਨੂੰ ਰੱਦ ਕਰਨ ਦੇ ਬਾਅਦ ਜਿੱਥੇ ਭਾਜਪਾ ਦੇ ਸਮਰਥਕਾਂ ਵਲੋਂ ਮੋਦੀ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਕੀਰਤੀ ਕਿਸਾਨ ਜਥੇਬੰਦੀਆਂ ਅਤੇ ਸਟੂਡੈਂਟ ਯੂਨੀਅਨ ਵਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਧਾਰਾ 370 ਨੂੰ ਰੱਦ ਕਰਨ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਦੇਸ਼ 'ਚ ਬਣੀ ਹੈ ਉਸ ਸਮੇਂ ਤੋਂ ਲੋਕਾਂ 'ਤੇ ਧੱਕੇਸ਼ਾਹੀ ਦਾ ਜ਼ੋਰ ਜਾਰੀ ਹੈ। ਮੋਦੀ ਸਰਕਾਰ ਹਿੰਦੂ ਬਚਾਅ ਧਾਰਾ ਵਾਲਾ ਏਜੰਡਾ ਅਪਣਾ ਰਹੀ ਹੈ, ਜਿਸ ਦੇ ਚੱਲਦੇ ਜੰਮੂ-ਕਸ਼ਮੀਰ 'ਚ ਧਾਰਾ 370 ਨੂੰ ਰੱਦ ਕਰਨ ਦੇ ਬਾਅਦ ਜੰਮੂ-ਕਸ਼ਮੀਰ ਦੇ ਲੋਕਾਂ 'ਤੇ ਜ਼ੁਰਮ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਉਨ੍ਹਾਂ ਦੇ ਅਧਿਕਾਰੀ ਖੋਹੋ ਗਏ ਹਨ, ਜਿਸ ਦੀ ਅਸੀਂ ਨਿੰਦਾ ਕਰਦੇ ਹਾਂ ਅਤੇ ਅੱਜ ਕੀਰਤੀ ਕਿਸਾਨ ਜੱਥੇਬੰਦੀ ਅਤੇ ਸਟੂਡੈਂਟ ਯੂਨੀਅਨ ਵਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਦੇ ਜ਼ਰੀਏ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਣ ਦੀ ਅਪੀਲ ਕੀਤੀ ਗਈ ਹੈ ਤਾਂ ਕਿ ਜੰਮੂ-ਕਸ਼ਮੀਰ ਦੇ ਲੋਕਾਂ ਦੇ ਨਾਲ ਇਨਸਾਫ ਹੋ ਸਕੇ।


Shyna

Content Editor

Related News