ਕਿਰਤੀ ਕਿਸਾਨ ਯੂਨੀਅਨ ਸੰਗਰੂਰ ''ਚ ਫੂਕੇਗੀ ਮੋਦੀ ਦੇ ਪੁਤਲੇ

Thursday, Jan 27, 2022 - 09:59 PM (IST)

ਕਿਰਤੀ ਕਿਸਾਨ ਯੂਨੀਅਨ ਸੰਗਰੂਰ ''ਚ ਫੂਕੇਗੀ ਮੋਦੀ ਦੇ ਪੁਤਲੇ

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਕਿਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਚੱਠੇ ਸੇਖਵਾਂ, ਉਭਾਵਾਲ, ਕੁੰਨਰਾਂ, ਦੁੱਗਾਂ ਪਿੰਡਾਂ 'ਚ ਰੈਲੀਆਂ ਕਰਕੇ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਨੂੰ ਨੋਟਾ ਦਾ ਬਟਨ ਅਤੇ 31 ਜਨਵਰੀ ਨੂੰ ਸੰਯੁਕਤ ਮੋਰਚੇ ਦੇ ਸੱਦੇ 'ਤੇ ਵਿਸ਼ਵਾਸਘਾਤ ਦਿਵਸ ਮਨਾਉਂਦਿਆਂ ਮੋਦੀ ਦੇ ਪੁਤਲੇ ਫੂਕਣ ਲਈ ਸੰਗਰੂਰ ਪਹੁੰਚਣ ਦਾ ਸੱਦਾ ਦਿੱਤਾ ਗਿਆ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦਾ ਅਹਿਮ ਬਿਆਨ, ਕਿਹਾ-ਕਾਂਗਰਸੀ ਕਾਰਕੁਨਾਂ ਤੋਂ ਪੁੱਛ ਕੇ ਤੈਅ ਕਰਾਂਗੇ CM ਦਾ ਚਿਹਰਾ

ਪਿੰਡਾਂ 'ਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਜਸਦੀਪ ਸਿੰਘ ਬਹਾਦਰਪੁਰ ਤੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ ਨੇ ਦੱਸਿਆ ਕਿ ਮੌਜੂਦਾ ਸਮੇਂ ਕੁਰਸੀ ਹਾਸਲ ਕਰਨ ਲਈ ਵਿਧਾਨ ਸਭਾ ਚੋਣਾਂ ਲੜ ਰਹੀਆਂ ਸਾਰੀਆਂ ਸਿਆਸੀ ਪਾਰਟੀਆਂ ਕੋਲ ਲੋਕਾਂ ਦੇ ਮਸਲੇ ਹੱਲ ਕਰਨ ਦਾ ਕੋਈ ਠੋਸ ਪ੍ਰੋਗਰਾਮ ਨਹੀਂ ਹੈ ਸਗੋਂ ਇਹ ਪਾਰਟੀਆਂ ਇਕ ਦੂਜੇ ਤੋਂ ਵਧ ਕੇ ਲੋਕਾਂ ਨੂੰ ਲਾਲਚ ਦੇ ਕੇ ਵੋਟਾਂ ਲੈਣ ਲਈ ਤਰਲੋਮੱਛੀ ਹੋ ਰਹੀਆਂ ਹਨ। ਮੌਜੂਦਾ ਸਮੇਂ ਸਭ ਤੋਂ ਵੱਡੀ ਸਮੱਸਿਆ ਬੇਰੁਜ਼ਗਾਰੀ ਦੀ ਹੈ, ਨਿੱਜੀਕਰਨ ,ਵਿਸ਼ਵੀਕਰਨ, ਵਪਾਰੀਕਰਨ ਦੀਆਂ ਨੀਤੀਆਂ, ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਦੀ ਸਮੱਸਿਆ ਦਾ ਮੁੱਖ ਕਾਰਨ ਹਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਵੱਲੋਂ ਦੂਜੀ ਲਿਸਟ ਜਾਰੀ, 23 ਉਮੀਦਵਾਰਾਂ ਦਾ ਕੀਤਾ ਐਲਾਨ

ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ ਇਨ੍ਹਾਂ ਨੀਤੀਆਂ ਨੂੰ ਰੱਦ ਕਰਕੇ ਵਿਦੇਸ਼ੀ ਤੇ ਦੇਸੀ ਕਾਰਪੋਰੇਟਾਂ ਦੇ ਸਰਮਾਏ ਨੂੰ ਜ਼ਬਤ ਕਰਕੇ ਉਨ੍ਹਾਂ ਨੂੰ ਸਰਕਾਰੀ ਕੰਟਰੋਲ ਹੇਠ ਲੈਣ ਦੀ ਗੱਲ ਨਹੀਂ ਕਰ ਰਹੀ ਅਤੇ ਨਾ ਹੀ ਸਿਹਤ, ਸਿੱਖਿਆ ਦੇ ਖੇਤਰ ਵਿੱਚ ਨਿੱਜੀ ਕੰਪਨੀਆਂ ਦੀ ਘੁਸਪੈਠ ਬੰਦ ਕਰਕੇ ਸਰਕਾਰੀ ਤੌਰ 'ਤੇ ਲੋਕਾਂ ਨੂੰ ਇਹ ਸਹੂਲਤਾਂ ਪ੍ਰਦਾਨ ਕਰਨ ਦੀ ਗੱਲ ਕਰ ਰਹੀ ਹੈ। ਇਸ ਕਰਕੇ  ਇਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਵੋਟ ਪਾਉਣ ਦੀ ਬਜਾਏ 'ਨੋਟਾ' ਦਾ ਬਟਨ ਦਬਾ ਕੇ ਸੰਘਰਸ਼ ਦੇ ਝੰਡੇ ਨੂੰ ਬੁਲੰਦ ਕੀਤਾ ਜਾਵੇ ਤੇ ਆਉਣ ਵਾਲੇ ਸਮੇਂ ਵਿੱਚ ਦਿੱਲੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕੀਤਾ ਜਾਵੇ। ਇਸ ਮੌਕੇ ਯੂਥ ਵਿੰਗ ਦੇ ਆਗੂ ਲਖਵਿੰਦਰ ਉੱਭਾਵਾਲ, ਕਰਮ ਸਿੰਘ ਲੌਂਗੋਵਾਲ, ਭੋਲਾ ਸਿੰਘ ਪਨਾਂਚ, ਬਲਵੀਰ ਸਿੰਘ ਕੁੰਨਰਾਂ, ਰੁਪਿੰਦਰ ਸਿੰਘ ਬਹਾਦਰਪੁਰ ਤੇ ਬਲਜੀਤ ਸਿੰਘ ਦੁੱਗਾ ਨੇ ਵੀ ਸੰਬੋਧਨ ਕੀਤਾ।

ਇਹ ਵੀ ਪੜ੍ਹੋ : ਜਲੰਧਰ ਵਿਖੇ ਵਰਚੁਅਲ ਰੈਲੀ ਦੌਰਾਨ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਨੂੰ ਪੁੱਛੇ 3 ਸਵਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News