ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ''ਤੇ ਆਈ.ਟੀ.ਆਈ ਚੌਕ ਵਿਖੇ ਤਿੰਨ ਘੰਟੇ ਚੱਕਾ ਜਾਮ

02/06/2021 4:25:55 PM

ਬੁਢਲਾਡਾ (ਬਾਂਸਲ): ਅੱਜ ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ 'ਤੇ ਖੇਤੀ ਦੇ ਕਾਲੇ ਕਾਨੂੰਨਾਂ ਖਿਲਾਫ਼ ਸਥਾਨਕ ਆਈ.ਟੀ.ਆਈ ਚੌਕ ਵਿਖੇ ਦੁਪਿਹਰ 12 ਵਜੇ ਤੋਂ ਤਿੰਨ ਘੰਟੇ ਚੱਕਾ ਜਾਮ ਕੀਤਾ ਗਿਆ। ਇਕੱਠ ਵਿੱਚ ਹਜ਼ਾਰਾਂ ਕਿਸਾਨ,ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਬੀਬੀਆਂ ਸ਼ਾਮਲ ਸਨ।

ਆਗੂਆਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਕਿਰਤੀ-ਕਿਸਾਨ ਆਵਾਜਾਈ ਠੱਪ ਕਰਕੇ ਕੇਂਦਰ ਸਰਕਾਰ ਨੂੰ ਚਿਤਾਵਨੀ ਦੇਣਗੇ ਕਿ ਜੇਕਰ ਸਰਕਾਰ ਨੇ ਇਨਾਂ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਦੇ ਇਸ ਅੰਦੋਲਨ ਦੁਨੀਅਾ ਭਰ ਦਾ ਸਮੱਰਥਨ ਹਾਸਲ ਹੈ ਅਤੇ ਇਸ ਅੰਦੋਲਨ ਵਿੱਚ ਭਾਰਤ ਦੇਸ਼ ਦੇ ਕੋਨੇ-ਕੋਨੇ ਵਿੱਚੋਂ ਪੂਰੇ ਜੋਸ਼-ਖਰੋਸ਼ ਨਾਲ ਸ਼ਾਮਲ ਹੋ ਚੁੱਕੇ ਹਨ। ਆਗੂਆਂ ਨੇ ਕਿਹਾ ਕਿ ਮੌਜੂਦਾ ਕਿਸਾਨ ਅੰਦੋਲਨ ਦਾ ਪ੍ਰਭਾਵ ਦੇਸ਼ ਅਤੇ ਦੁਨੀਅਾ 'ਤੇ ਕੲੀ ਪੱਖਾਂ ਤੋਂ ਪਵੇਗਾ। ਇਹ ਕਿਸਾਨ ਅੰਦੋਲਨ ਦੇਸ਼ ਅਤੇ ਦੁਨੀਅਾ ਨੂੰ ਆਰਥਿਕ ਅਤੇ ਸਿਆਸੀ ਪੱਖ ਤੋਂ ਨਵੀਂ ਦਿਸ਼ਾ ਦੇਵੇਗਾ। ਇਸ ਕਰਕੇ ਦੇਸ਼ ਅਤੇ ਦੁਨੀਅਾ ਦੀਆਂ ਨਜ਼ਰਾਂ ਇਸ ਅੰਦੋਲਨ 'ਤੇ ਲੱਗੀਆਂ ਹੋਈਆਂ ਹਨ।


Shyna

Content Editor

Related News