ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਕਿਸਾਨ ਜੱਥੇਬੰਦੀਆਂ ਨੇ ਡੀ.ਸੀ. ਦਫ਼ਤਰ ਫਿਰੋਜ਼ਪੁਰ ਦੇ ਬਾਹਰ ਰੋਸ ਦਿੱਤਾ ਧਰਨਾ

Tuesday, Oct 26, 2021 - 03:03 PM (IST)

ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਕਿਸਾਨ ਜੱਥੇਬੰਦੀਆਂ ਨੇ ਡੀ.ਸੀ. ਦਫ਼ਤਰ ਫਿਰੋਜ਼ਪੁਰ ਦੇ ਬਾਹਰ ਰੋਸ ਦਿੱਤਾ ਧਰਨਾ

ਫਿਰੋਜ਼ਪੁਰ (ਕੁਮਾਰ): ਲਖੀਮਪੁਰ ਖੀਰੀ ਵਿਚ ਇਕ ਸਾਜਿਸ਼ ਤਹਿਤ ਕਿਸਾਨਾਂ ਨੂੰ ਗੱਡੀ ਹੇਠ ਕੁਚਲ ਕੇ ਕਤਲ ਕਰਨ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਰਜਾ ਮੰਤਰੀ ਮਿਸ਼ਰਾ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਅਤੇ ਇਸ ਕਤਲਕਾਂਡ ਵਿਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਸੰਗਠਨਾਂ ਵੱਲੋਂ ਅੱਜ ਡੀ.ਸੀ. ਦਫ਼ਤਰ ਫਿਰੋਜ਼ਪੁਰ ਦੇ ਬਾਹਰ ਰੋਸ ਧਰਨਾ ਦਿੱਤਾ ਅਤੇ ਪ੍ਰਦਰਸ਼ਨ ਕੀਤਾ।

ਇਸ ਮੌਕੇ ਕਿਸਾਨ ਆਗੂ ਅਵਤਾਰ ਸਿੰਘ ਮਹਿਮਾ, ਜਸਵਿੰਦਰ ਸਿੰਘ ਸਾਈਆਂ ਵਾਲਾ, ਗੁਰਵਿੰਦਰ ਸਿੰਘ ਖਹਿਰਾ, ਗੁਰਮੀਤ ਸਿੰਘ ਮਹਿਮਾ, ਜਤਿੰਦਰ ਸਿੰਘ ਬਜੀਦਪੁਰ, ਸੁਖਵੰਤ ਸਿੰਘ ਅਤੇ ਜਗੀਰ ਸਿੰਘ ਮਹਿਮਾ ਆਦਿ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਲੋੜ ਅਨੁਸਾਰ ਡੀ.ਏ.ਪੀ. ਖਾਦ ਉਪਲਬੱਧ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਡੀ.ਏ.ਪੀ. ਖਾਦ ਗੋਦਾਮ ਭਰੇ ਪਏ ਹਨ, ਪਰ ਕਿਸਾਨਾਂ ਨੂੰ ਇਹ ਖਾਦ ਨਾ ਦੇ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਬਲੈਕ ਮਾਰਕਟਿੰਗ ਨੂੰ ਵਧਾਇਆ ਜਾ ਰਿਹਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਕੁਝ ਦਿਨ ਪਹਿਲਾਂ ਗੜ੍ਹੇਮਾਰੀ ਅਤੇ ਤੇਜ ਬਾਰਸ਼ ਦੇ ਕਾਰਨ ਕਿਸਾਨਾਂ ਦੀ ਫਸਲ ਨੂੰ ਜੋ ਨੁਕਸਾਨ ਪਹੁੰਚਿਆ ਹੈ, ਉਸ ਨੁਕਸਾਨ ਨੂੰ ਕਿਸਾਨਾਂ ਨੂੰ ਘੱਟ ਤੋਂ ਘੱਟ 60000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਿਸਾਨ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ।  


author

Shyna

Content Editor

Related News