ਕਿਸਾਨ ਮੋਰਚਾ ਨੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਦੇ ਗਵਰਨਰ ਦੇ ਨਾਮ ਦਿੱਤਾ ਮੰਗ ਪੱਤਰ

05/30/2020 10:57:43 AM

ਬੁਢਲਾਡਾ(ਮਨਜੀਤ) - ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ, ਮੱਲ ਸਿੰਘ ਵਾਲਾ ਦੀ ਅਗਵਾਈ ਵਿਚ ਕਿਸਾਨ ਆਗੂਆਂ ਦੇ ਇੱਕ ਵਫਦ ਨੇ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਰਾਹੀਂ ਪੰਜਾਬ ਦੇ ਗਵਰਨਰ ਬੀ.ਪੀ ਸਿੰਘ ਬਦਨੌਰ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਹੈ। ਮੰਗ ਪੱਤਰ ਵਿਚ ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਬੀਜ ਘੁਟਾਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਸੰਬੰਧਤ ਅਧਿਕਾਰੀਆਂ ਅਤੇ ਬੀਜ ਵਿਕਰੇਤਾ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਆਰਥਿਕ ਪੱਖੋਂ ਟੁੱਟ ਚੁੱਕਿਆ ਹੈ। ਉੱਪਰੋਂ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਕਿਸਾਨਾਂ ਲਈ ਨੀਤੀਆਂ ਤਾਂ ਕੀ ਬਣਾਉਣੀਆਂ ਸੀ। ਬਲਕਿ ਉਨ੍ਹਾਂ ਨੂੰ ਮਹਿੰਗਾਈ ਦੇ ਨਵੇਂ ਯੁੱਗ ਵੱਲ ਧੱਕਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਦੇ ਰਾਜ ਵਿਚ ਕਿਸਾਨ ਦੀ ਜੋ ਦੁਰਦਸ਼ਾ ਹੋਈ ਹੈ। ਉਹ ਅੱਜ ਕਿਤੋਂ ਵੀ ਦੇਖਣ ਨੂੰ ਨਹੀਂ ਮਿਲੀ। ਰਾਜ ਸਰਕਾਰ ਕਿਸਾਨਾਂ ਦੇ ਹੱਕ ਵਿਚ ਨੀਤੀਆਂ ਬਣਾਵੇ ਅਤੇ ਬੀਜਾਂ ਦੇ ਹੋਏ ਘਪਲੇ ਦੀ ਸੀ.ਬੀ.ਆਈ. ਜਾਂਚ ਕਰਵਾਕੇ ਅਸਲੀ ਦੋਸ਼ੀਆਂ ਨੂੰ ਜਨਤਾ ਦੇ ਕਟਹਿਰੇ ਵਿਚ ਖੜ੍ਹਾ ਕਰੇ। ਇਸ ਮੌਕੇ ਉਨ੍ਹਾਂ ਨਾਲ ਸੁਖਦੇਵ ਸਿੰਘ ਫਰਵਾਹੀਂ, ਬੀ.ਜੇ.ਪੀ ਜਿਲ੍ਹਾ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਕਟੋਦੀਆ, ਸੁਰਿੰਦਰ ਸਿੰਘ ਬੋਹਾ ਜਿਲ੍ਹਾ ਪ੍ਰਧਾਨ ਕਿਸਾਨ ਮੋਰਚਾ, ਮਾਧੋ ਮਰਾਰੀ ਜਰਨਲ ਸੈਕਟਰੀ, ਮਹਿੰਦਰ ਸਿੰਘ ਹੀਰੇਵਾਲਾ, ਹਰਦੀਪ ਸਿੰਘ ਰਿਓਂਦ ਤੋਂ ਇਲਾਵਾ ਹੋਰ ਵੀ ਮੋਰਚੇ ਦੇ ਆਗੂ ਸਨ। 

 


 


Harinder Kaur

Content Editor

Related News