ਖਨੌਰੀ ਬਾਰਡਰ 'ਤੇ ਸ਼ਹੀਦ ਹੋਏ ਸ਼ੁਭਕਰਨ ਨੂੰ ਕਿਸਾਨ ਯੂਨੀਅਨ ਨੇ ਦਿੱਤੀ ਸ਼ਰਧਾਂਜਲੀ

Thursday, Feb 22, 2024 - 06:07 PM (IST)

ਖਨੌਰੀ ਬਾਰਡਰ 'ਤੇ ਸ਼ਹੀਦ ਹੋਏ ਸ਼ੁਭਕਰਨ ਨੂੰ ਕਿਸਾਨ ਯੂਨੀਅਨ ਨੇ ਦਿੱਤੀ ਸ਼ਰਧਾਂਜਲੀ

ਭਵਾਨੀਗੜ੍ਹ (ਵਿਕਾਸ)- ਬੀਤੇ ਦਿਨ ਖਨੌਰੀ ਬਾਰਡਰ 'ਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਨੂੰ ਇੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਾਲਾਝਾੜ ਟੋਲ ਪਲਾਜਾ 'ਤੇ ਚੱਲ ਰਹੇ ਪੱਕੇ ਮੋਰਚੇ ਦੌਰਾਨ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਜਥੇਬੰਦੀ ਦੇ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਅੱਜ ਵੀ ਟੋਲ ਪਲਾਜ਼ਾ ਨੂੰ ਪਰਚੀ ਮੁਕਤ ਰੱਖਿਆ ਗਿਆ। 

ਇਹ ਖ਼ਬਰ ਵੀ ਪੜ੍ਹੋ : ਕਿਸਾਨੀ ਹੱਕ ’ਚ ਨਿੱਤਰੀ ਸੋਨੀਆ ਨੇ ਕਿਹਾ– ਬਜ਼ੁਰਗਾਂ, ਬੀਬੀਆਂ ਤੇ ਬੱਚਿਆਂ ਲਈ ਬੇਹੱਦ ਖ਼ਤਰਨਾਕ ਨੇ ਹੰਝੂ ਗੈਸ ਦੇ ਗੋਲੇ

ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜਿਲਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ ਤੇ ਜਸਵੰਤ ਸਿੰਘ ਤੋਲਾਵਾਲ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਖੱਟੜ ਸਰਕਾਰ ਹਰਿਆਣਾ ਦੇ ਬਾਰਡਰ 'ਤੇ ਬੈਠੇ ਕਿਸਾਨਾਂ 'ਤੇ ਅੰਨ੍ਹੇਵਾਹ ਗੋਲੀਆਂ ਵਰਾ ਰਹੀ ਹੈ ਤੇ ਇਸ ਤਸੱਦਦ ਵਿਚ ਨੌਜਵਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਅਤੇ ਹੋਰ ਅਨੇਕਾਂ ਕਿਸਾਨ ਗੰਭੀਰ ਜਖ਼ਮੀ ਹੋਏ ਹਨ। ਇਸ ਤੋਂ ਇਲਾਵਾ ਹਰਿਆਣਾ ਪੁਲਸ ਵੱਲੋਂ ਕਿਸਾਨਾਂ ਦੇ ਟਰੈਕਟਰਾਂ, ਕਾਰਾਂ ਤੇ ਹੋਰ ਵਾਹਨਾਂ ਦਾ ਬਹੁਤ ਨੁਕਸਾਨ ਕੀਤਾ ਗਿਆ, ਜਿਸ ਦੀ ਭਰਭਾਈ ਹਰਿਆਣਾ ਸਰਕਾਰ ਨੂੰ ਕਰਨੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ 'ਤੇ ਜ਼ਬਰ ਕਰਨਾ ਬੰਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਸਖ਼ਤ ਐਕਸ਼ਨ ਉਲੀਕੇ ਜਾਣਗੇ। 

ਇਹ ਖ਼ਬਰ ਵੀ ਪੜ੍ਹੋ : ਦੂਜੀ ਵਾਰ ਮਾਤਾ-ਪਿਤਾ ਬਣੇ ਵਿਰਾਟ-ਅਨੁਸ਼ਕਾ, ਅਦਾਕਾਰਾ ਨੇ ਪੁੱਤਰ ਨੂੰ ਦਿੱਤਾ ਜਨਮ, ਜਾਣੋ ਕੀ ਰੱਖਿਆ ਨਾਂ

ਇਸ ਮੌਕੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਹਰਜਿੰਦਰ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾ ਚੌਂਕ, ਚਰਨਜੀਤ ਸਿੰਘ ਘਨੌੜ, ਨੈਬ ਸਿੰਘ ਗੁਜਰਾਂ, ਕਰਮਜੀਤ ਸਿੰਘ ਭਲਵਾਨ, ਬਲਵੰਤ ਸਿੰਘ ਘਨੌਰੀ, ਸੁਖਪਾਲ ਸਿੰਘ ਮਾਣਕ, ਚਮਕੋਰ ਸਿੰਘ ਲੱਡੀ, ਮਹਿਲਾ ਆਗੂ ਜਸਬੀਰ ਕੌਰ ਉਗਰਾਹਾਂ, ਕਰਮਜੀਤ ਕੌਰ ਭਿੰਡਰਾਂ, ਪਰਮਜੀਤ ਕੌਰ ਲੇਹਲ ਕਲਾਂ ਵੀ ਨੇ ਵੀ ਸੰਬੋਧਨ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਿਰਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News