ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 21ਅਪ੍ਰੈਲ ਤੱਕ ਮੁਲਤਵੀ
Friday, Apr 17, 2026 - 06:27 PM (IST)
.ਫਰੀਦਕੋਟ (ਜਗਦੀਸ਼): 2015 ਵਿਚ ਵਾਪਰੇ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਸ੍ਰੀ ਕ੍ਰਿਸ਼ਨ ਕਾਂਤ ਜੈਨ ਦੀ ਅਦਾਲਤ ਵਿਚ ਹੋਈ । ਸੁਣਵਾਈ ਦੌਰਾਨ ਅਦਾਲਤ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ , ਸਾਬਕਾ ਡੀ ਜੀ ਪੀ ਸੁਮੇਧ ਸੈਣੀ, ਆਈ ਜੀ ਪਰਮਰਾਜ ਸਿੰਘ ਉਮਰਾਨੰਗਲ , ਸਾਬਕਾ ਮੋਗਾ ਦੇ ਐਸ ਐਸ ਪੀ ਚਰਨਜੀਤ ਸ਼ਰਮਾ , ਡੀ ਆਈ ਜੀ ਫਿਰੋਜ਼ਪੁਰ ਅਮਰ ਸਿੰਘ ਚਾਹਿਲ, ਸਾਬਕਾ ਐਸ ਐਸ ਪੀ ਸੁਖਮੰਦਰ ਸਿੰਘ ਮਾਨ , ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀ ਪੇਸ਼ ਹੋਏ ਅਤੇ ਅਗਲੀ ਸੁਣਵਾਈ 21 ਅਪ੍ਰੈਲ ਲਈ ਮੁਲਤਵੀ ਕਰ ਦਿੱਤੀ ਗਈ।
ਜਾਣਕਾਰੀ ਅਨੁਸਾਰ ਮੁੱਦਈ ਪੱਖ ਦੇ ਵਕੀਲ ਨੇ ਮਾਣਯੋਗ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਪੁਲਸ ਅਧਿਕਾਰੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਸ ਚਲਾਨ ਨੂੰ ਫਰੀਦਕੋਟ ਤੋਂ ਬਾਹਰਲੇ ਜ਼ਿਲੇ ਵਿੱਚ ਤਬਦੀਲ ਕਰਨ ਲਈ ਰਿਟ ਪਟੀਸ਼ਨ ਦਾਇਰ ਕੀਤੀ ਹੋਈ ਸੀ ਜੋ ਕਿ ਇਹ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਕੇਸ ਨੂੰ ਬਦਲ ਕੇ ਚੰਡੀਗੜ੍ਹ ਦੀ ਇਕ ਅਦਾਲਤ ਵਿਚ ਤਬਦੀਲ ਕੀਤਾ ਗਿਆ ਹੈ ਪ੍ਰੰਤੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਤਬਦੀਲ ਕਰਨ ਦਾ ਹੁਕਮ ਇਸ ਇਸ ਅਦਾਲਤ ਵਿਚ ਅਜੇ ਪ੍ਰਾਪਤ ਨਹੀਂ ਹੋਇਆ ਜਿਸ 'ਤੇ ਅਦਾਲਤ ਨੇ ਧਿਆਨ ਵਿਚ ਰੱਖਦੇ ਹੋਏ ਅਗਲੇ ਹੁਕਮ ਤੱਕ ਤਾਰੀਖ ਮੁਲਤਵੀ ਕਰ ਦਿੱਤੀ ਹੈ।
