ਕੋਟਕਪੂਰਾ ਗੋਲੀਕਾਂਡ : ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਟਲੀ

02/24/2021 1:26:24 PM

.ਫਰੀਦਕੋਟ (ਜਗਦੀਸ਼): ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਅਗਾਊ ਜ਼ਮਾਨਤ ’ਤੇ ਅੱਜ ਇੱਥੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਲਤ ਵਿਚ ਕੋਈ ਸੁਣਵਾਈ ਨਹੀਂ ਹੋ ਸਕੀ। ਸੈਣੀ ਦੇ ਵਕੀਲ ਨੇ ਜ਼ਮਾਨਤ ਦੀ ਅਰਜ਼ੀ ’ਤੇ ਬਹਿਸ ਕਰਨ ਲਈ ਅਦਾਲਤ ਕੋਲੋਂ ਕੁਝ ਸਮੇਂ ਦੀ ਮੰਗ ਕੀਤੀ ਸੀ। ਜਿਸ ’ਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ ਇਸ ਜ਼ਮਾਨਤ ਅਰਜ਼ੀ ਦੀ ਅਗਲੀ ਸੁਣਵਾਈ 2 ਮਾਰਚ ਨੂੰ ਕਰਨ ਦਾ ਹੁਕਮ ਦਿੱਤਾ ਹੈ।

ਇਸ ਦੌਰਾਨ ਵਿਸ਼ੇਸ਼ ਜਾਂਚ ਟੀਮ ਨੇ ਸੁਮੇਧ ਸੈਣੀ ਖਿਲਾਫ ਗ੍ਰਹਿ ਵਿਭਾਗ ਕੋਲੋਂ ਉਸ ਖ਼ਿਲਾਫ਼ ਕੇਸ ਚਲਾਉਣ ਲਈ ਦਿੱਤੀ ਮਨਜ਼ੂਰੀ ਨੂੰ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ। ਇਸੇ ਦਰਮਿਆਨ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਅਤੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੇ ਬਹਿਬਲ ਗੋਲੀਕਾਂਡ ਵਿਚ ਅਦਾਲਤ ਤੋਂ ਅਗਾਊ ਜ਼ਮਾਨਤ ਅਰਜ਼ੀ ਮੁੜ ਰੱਦ ਹੋਣ ਮਗਰੋਂ ਹਾਈਕੋਰਟ ਵਿਚ ਅਗਾਊ ਜ਼ਮਾਨਤ ਲੈਣ ਲਈ ਪਟੀਸ਼ਨ ਦਾਇਰ ਕਰ ਦਿੱਤੀ ਸੀ ਜਿਸ ’ਤੇ ਸੁਣਵਾਈ ਮੰਗਲਵਾਰ ਨੂੰ ਕੋਈ ਕਾਰਵਾਈ ਹੋਣ ਦੀ ਸੰਭਾਵਨਾ ਹੈ।

Shyna

This news is Content Editor Shyna