ਕ੍ਰਿਸ਼ਨਾ ਕਾਲਜ ਰੱਲੀ ਦੇ ਵਿਦਿਆਰਥੀ ਨੇ ਕਿੱਕ ਬਾਕਸਿੰਗ ''ਚ ਗੋਲਡ ਮੈਡਲ ਜਿੱਤਿਆ

03/22/2018 5:25:59 PM

ਬੁਢਲਾਡਾ (ਮਨਜੀਤ) — ਕ੍ਰਿਸ਼ਨਾ ਕਾਲਜ ਰੱਲੀ ਦੇ ਵਿਦਿਆਰਥੀ ਸਿੱਖਿਆ ਦੇ ਖੇਤਰ 'ਚ ਉੱਚ ਪ੍ਰਾਪਤੀਆਂ ਦੇ ਨਾਲ-ਨਾਲ ਖੇਡਾਂ ਦੇ ਖੇਤਰ 'ਚ ਵੀ ਕਾਲਜ ਦਾ ਨਾਮ ਯੂਨੀਵਰਸਿਟੀ ਪੱਧਰ 'ਤੇ ਉੱਚਾ ਕਰ ਰਹੇ ਹਨ। ਜਿਸ 'ਚ ਆਲ ਇੰਡੀਆ ਇੰਟਰ ਯੂਨੀਵਰਸਿਟੀ ਖੇਡਾਂ ਜੋ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈਆਂ, ਜਿਸ 'ਚ ਅਰਸ਼ਦੀਪ ਸਿੰਘ ਬੀ.ਏ. ਭਾਗ ਪਹਿਲਾ ਨੇ ਗੋਲਡ ਮੈਡਲ ਜਿੱਤਿਆ। ਇਸ ਵਿਦਿਆਰਥੀ ਨੇ ਇੰਟਰਵਰਸਿਟੀ ਕੈਂਪ 'ਚ ਵੀ ਵਧੀਆ ਪ੍ਰਦਰਸ਼ਨ ਕੀਤਾ, ਜਿਸ ਦੀ ਬਦੌਲਤ ਅਰਸ਼ਦੀਪ ਸਿੰਘ ਨੇ ਕਿੱਕ ਬਾਕਸਿੰਗ 'ਚ ਗੋਲਡ ਮੈਡਲ ਪ੍ਰਾਪਤ ਕੀਤਾ । ਇਸ ਮੌਕੇ ਕਾਲਜ ਮੈਨਜਮੈਂਟ ਕਮੇਟੀ ਮੈਂਬਰ ਐਮ.ਡੀ. ਕਮਲ ਸਿੰਗਲਾ ਅਤੇ ਚੇਅਰਮੈਨ ਸੁਖਵਿੰਦਰ ਸਿੰਘ ਚਹਿਲ ਨੇ ਵਿਦਿਆਰਥੀ ਦੀ ਇਸ ਪ੍ਰਾਪਤੀ ਤੇ ਉਸ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਬੋਲਦੇ ਹੋਏ ਐਮ.ਡੀ. ਕਮਲ ਸਿੰਗਲਾ ਨੇ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ 'ਚ ਉਤਸ਼ਾਹਿਤ ਕਰਦਾ ਆ ਰਿਹਾ ਹੈ, ਜਿਸ ਸਦਕਾ ਕਾਲਜ ਦੇ ਵਿਦਿਆਰਥੀ ਵਿਭਿੰਨ ਖੇਤਰਾਂ 'ਚ ਕਾਲਜ ਦਾ ਅਤੇ ਇਲਾਕੇ ਦਾ ਨਾ ਰੌਸ਼ਨ ਕਰ ਰਹੇ ਹਨ । ਇਸ ਮੌਕੇ ਕਾਲਜ ਇੰਚਾਰਜ ਪ੍ਰੋ. ਗੁਰਪ੍ਰੀਤ ਸਿੰਘ ਮੱਲੀ ਨੇ ਵਿਦਿਆਰਥੀ ਦੀ ਇਸ ਪ੍ਰਾਪਤੀ ਤੇ ਉਸ ਨੂੰ ਵਧਾਈ ਦਿੱਤੀ ਅਤੇ ਦੂਜੇ ਵਿਦਿਆਰਥੀਆਂ ਨੂੰ ਵੀ ਸਿੱਖਿਆ ਅਤੇ ਖੇਡਾਂ ਦੇ ਖੇਤਰ 'ਚ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਖੇਡ ਵਿਭਾਗ ਦੇ ਪ੍ਰੋ. ਕੁਲਦੀਪ ਸਿੰਘ ਨੇ ਵੀ ਵਿਦਿਆਰਥੀ ਨੂੰ ਵਧਾਈ ਦਿੱਤੀ । ਇਸ ਮੌਕੇ ਕਾਲਜ ਮਨੇਜਮੈਂਟ ਅਤੇ ਸਟਾਫ਼ ਵੱਲੋਂ ਅਰਸ਼ਦੀਪ ਸਿੰਘ ਨੂੰ ਮੈਡਲ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।