ਕ੍ਰਿਸ਼ਨਾ ਕਾਲਜ ਰੱਲੀ ਦੇ ਐੱਮ. ਐੱਸ. ਸੀ. ਮੈਥ ਦੇ ਨਤੀਜੇ ਰਹੇ ਸ਼ਾਨਦਾਰ

07/13/2018 4:27:09 PM

ਬੁਢਲਾਡਾ (ਮਨਜੀਤ)—ਇਲਾਕੇ ਦੀ ਸਿਰਮੌਰ ਸੰਸਥਾ ਕ੍ਰਿਸ਼ਨਾ ਕਾਲਜ ਰੱਲੀ ਦੇ ਨਤੀਜੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਰਹੇ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐੱਮ. ਐੱਸ. ਸੀ. ਮੈਥ ਭਾਗ ਦੂਜਾ ਸਮੈਸਟਰ ਤੀਜੇ ਦੇ ਨਤੀਜੇ 100 ਫੀਸਦੀ ਰਹੇ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਾਲਜ ਐੱਮ. ਡੀ. ਕਮਲ ਸਿੰਗਲਾ ਅਤੇ ਚੇਅਰਮੈਨ ਸੁਖਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਕਾਲਜ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਵਿਚ ਸਭ ਤੋਂ ਵਧੀਆ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕਾਲਜ ਦਾ ਵਧੀਆ ਵਾਤਾਵਰਣ, ਲਾਇਬਰੇਰੀ, ਸਿੱਖਿਆ ਦਾ ਵਧੀਆ ਮਾਹੌਲ, ਚੰਗੇ ਅਧਿਆਪਕ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਰੁਚੀ ਕਰਕੇ ਹੀ ਕਾਲਜ ਦੇ ਨਤੀਜੇ ਹਰ ਵਾਰ ਸ਼ਾਨਦਾਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਂਤ ਸਿੰਗਲਾ ਅਤੇ ਜੋਤੀ ਰਾਣੀ ਨੇ 8.2 SGPA ਹਾਸਲ ਕਰਕੇ ਪਹਿਲਾ ਸਥਾਨ, ਪ੍ਰਿਯੰਕਾ ਰਾਣੀ ਨੇ 8.0 SGPA ਹਾਸਲ ਕਰਕੇ ਦੂਜਾ ਸਥਾਨ ਅਤੇ ਸੁਰਭੀ ਵਰਮਾ ਅਤੇ ਪੂਨਮ ਨੇ 7.8 SGPA ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਕਾਲਜ ਇੰਚਾਰਜ ਪ੍ਰੋ. ਗੁਰਪ੍ਰੀਤ ਸਿੰਘ ਮੱਲ੍ਹੀ ਨੇ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।


Related News