ਕ੍ਰਿਸ਼ਨਾ ਕਾਲਜ ਰੱਲੀ (ਬੁਢਲਾਡਾ) ਵਿਖੇ ਆਨਲਾਈਨ ਕੋਰਸਾਂ ਦੀਆਂ ਕਲਾਸਾਂ ਦੀ ਸ਼ੁਰੂਆਤ

06/04/2020 1:23:20 PM

ਬੁਢਲਾਡਾ (ਮਨਜੀਤ): ਮਾਲਵੇ ਖੇਤਰ ਦੀ ਨਾਮਵਰ ਸੰਸਥਾ ਕ੍ਰਿਸ਼ਨਾ ਕਾਲਜ ਰੱਲੀ (ਬੁਢਲਾਡਾ) ਵਲੋਂ ਫਰੀ ਆਨ-ਲਾਈਨ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੀਆਂ ਆਨਲਾਈਨ ਕਲਾਸਾਂ 1 ਜੂਨ ਤੋਂ ਸ਼ੁਰੂ ਹੋ ਗਈਆਂ ਹਨ। ਜਿਸ 'ਚ ਬਹੁਤ ਵੱਡੀ ਗਿਣਤੀ 'ਚ ਵਿਦਿਆਰਥੀਆਂ ਵਲੋਂ ਦਾਖਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਮ.ਡੀ.ਕਮਲ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਦੀ ਇਸ ਮਹਾਮਾਰੀ ਦੇ ਸਮੇਂ ਵਿਦਿਆਰਥੀਆਂ ਨੂੰ ਸਿੱਖਿਆ ਨਾਲ ਜੋੜਨ ਲਈ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕਾਲਜ ਵਲੋਂ ਫਰੀ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਕਾਫੀ ਵੱਡੀ ਗਿਣਤੀ 'ਚ  ਵਿਦਿਆਰਥੀਆਂ  ਨੇ  ਘਰ ਬੈਠੇ ਹੀ ਇਨ੍ਹਾਂ ਵੱਖ-ਵੱਖ ਕੋਰਸਾਂ ਵਚਿ ਦਾਖਲਾ ਲਿਆ ਹੈ ਅਤੇ ਹੁਣ 1 ਜੂਨ ਤੋਂ ਘਰ ਬੈਠ ਕੇ ਹੀ ਆਨਲਾਈਨ ਕਲਾਸਾਂ ਲਗਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਨੂੰ ਧਿਆਨ 'ਚ ਰੱਖਦਾ ਹੈ, ਜਿਸ ਤਹਿਤ  ਹੀ ਕਾਲਜ ਵਲੋਂ ਮੁਫਤ ਆਨਲਾਈਨ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਨ੍ਹਾਂ ਵੱਖ-ਵੱਖ ਕੋਰਸਾਂ ਦੀਆਂ ਆਨਲਾਈਨ ਕਲਾਸਾਂ 1 ਜੂਨ ਤੋਂ ਸ਼ੁਰੂ ਹੋ ਗਈਆਂ ਹਨ। ਸਮੇਂ ਦੀ ਲੋੜ ਅਤੇ ਵਿਦਿਆਰਥੀਆਂ ਦੀਆਂ ਲੋੜਾਂ ਅਨੁਸਾਰ 6 ਤਰ੍ਹਾਂ ਦੇ ਕੋਰਸ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਕੋਰਸਾਂ ਦੀਆਂ ਕਲਾਸਾਂ ਅਤੇ ਪੜ੍ਹਨ ਸਮੱਗਰੀ ਕਾਲਜ ਦੇ ਪ੍ਰੋਫੈਸਰ ਸਾਹਿਬਾਨ ਵਲੋਂ ਤਿਆਨ ਕਰਕੇ ਵਿਦਿਆਰਥੀਆਂਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ। ਇਨ੍ਹਾਂ ਕੋਰਸਾਂ ਦੇ ਖਤਮ ਹੋਣ ਤੇ ਆਨਲਾਈਨ ਪ੍ਰੀਖਿਆ ਹੋਵੇਗੀ ਅਤੇ ਕਾਲਜ ਵਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ। ਇਨ੍ਹਾਂ ਫਰੀ ਆਨਲਾਈਨ ਕੋਰਸਾਂ ਦਾ ਵਿਦਿਆਰਥੀਆਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।


Shyna

Content Editor

Related News