24 ਮਾਰਚ ਨੂੰ ਦਿੱਲੀ ਰੈਲੀ ''ਚ ਪਹੁੰਚਣ ਦਾ ਸੱਦਾ, ਜਗਸੀਰ ਜੱਗਾ ਬਰੇਟਾ ਬਣੇ ਜ਼ਿਲ੍ਹਾ ਪ੍ਰਧਾਨ

Saturday, Feb 28, 2026 - 06:58 PM (IST)

24 ਮਾਰਚ ਨੂੰ ਦਿੱਲੀ ਰੈਲੀ ''ਚ ਪਹੁੰਚਣ ਦਾ ਸੱਦਾ, ਜਗਸੀਰ ਜੱਗਾ ਬਰੇਟਾ ਬਣੇ ਜ਼ਿਲ੍ਹਾ ਪ੍ਰਧਾਨ

ਬੁਢਲਾਡਾ (ਬਾਂਸਲ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਜ਼ਿਲ੍ਹਾ ਸਕੱਤਰ ਪਰਵਿੰਦਰ ਸਿੰਘ ਭੀਖੀ ਅਤੇ ਜ਼ਿਲ੍ਹਾ ਆਗੂ ਸੰਦੀਪ ਸਿੰਘ ਬੀਰੋਕੇ ਨੇ ਦੱਸਿਆ ਕਿ ਜਥੇਬੰਦੀ ਦੀ 32ਵੀਂ ਦੋ ਰੋਜ਼ਾ ਸੂਬਾ ਕਾਨਫ਼ਰੰਸ ਚੋਣ ਵਿੱਚ ਸੂਬਾ ਪ੍ਰਧਾਨ ਸਤਪਾਲ ਸਿੰਘ ਬਨੂੜ ਅਤੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਖੇੜੀ ਚੁਣੇ ਗਏ।  ਜਥੇਬੰਦੀ ਦੀ 51 ਮੈਂਬਰੀ ਸੂਬਾ ਵਰਕਿੰਗ ਕਮੇਟੀ ਵਿੱਚ ਮਾਨਸਾ ਜ਼ਿਲ੍ਹੇ ਵਿੱਚੋਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਬਰੇਟਾ ਚੁਣਿਆ ਗਿਆ ਹੈ। ਸੂਬਾ ਕਾਨਫ਼ਰੰਸ ਨੇ ਮਨਰੇਗਾ ਕਾਨੂੰਨ ਦੀ ਬਹਾਲੀ ਸਮੇਤ ਹੱਕੀ ਮੰਗਾਂ ਸਬੰਧੀ 24 ਮਾਰਚ ਦੀ ਦਿੱਲੀ ਰੈਲੀ 'ਚ ਵਧ ਚੜ੍ਹਕੇ ਪਹੁੰਚਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਕਾਨਫ਼ਰੰਸ ਵਿੱਚ ਪੰਜਾਬ ਭਰ ਵਿੱਚੋਂ 150 ਤੋਂ ਡੈਲੀਗੇਟਾਂ ਨੇ ਹਿੱਸਾ ਲਿਆ। ਕਾਨਫ਼ਰੰਸ ਵਿੱਚ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਰਾਸ਼ਟਰੀ ਜਨਰਲ ਸਕੱਤਰ ਸਾਥੀ ਬੀ. ਵੈਂਕਟ ਅਤੇ ਰਾਸ਼ਟਰੀ ਜੁਆਇੰਟ ਸਕੱਤਰ ਵਿਕਰਮ ਸਿੰਘ ਮੌਜੂਦ ਸਨ। 

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ ਜਾਰੀ, ਤਿੰਨ ਦਿਨ...

ਇਸ ਮੌਕੇ 'ਤੇ ਉਕਤ ਆਗੂਆਂ ਨੇ ਮਨਰੇਗਾ ਕਾਨੂੰਨ ਦੀ ਥਾਂ ਲਿਆਂਦੇ ਗਏ ਨਵੇਂ ਵੀਬੀਜੀ ਰਾਮ ਜੀ ਕਾਨੂੰਨ ਨੂੰ ਪੂਰੀ ਤਰ੍ਹਾਂ ਦਲਿਤ ਅਤੇ ਮਜ਼ਦੂਰ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਕਾਰਨ ਮਨਰੇਗਾ ਅਧੀਨ ਕੰਮ ਕਰਦੇ ਮਜ਼ਦੂਰਾਂ ਨੂੰ ਰੁਜ਼ਗਾਰ ਮਿਲਣ ਦੀਆਂ ਸੰਭਾਵਨਾਵਾਂ ਬਹੁਤ ਸੀਮਿਤ ਹੋ ਜਾਣਗੀਆਂ, ਕਿਉਂਕਿ ਨਵੇਂ ਕਾਨੂੰਨ ਅਨੁਸਾਰ ਰੁਜ਼ਗਾਰ ਮੰਗ-ਅਧਾਰਤ ਨਾ ਹੋ ਕੇ ਫੰਡ-ਆਧਾਰਤ ਹੋਵੇਗਾ। 

ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਮਨਰੇਗਾ ਕਾਨੂੰਨ ਤਹਿਤ ਫੰਡ ਵਿੱਚ 90 ਫ਼ੀਸਦੀ ਹਿੱਸਾ ਪਾਉਂਦੀ ਸੀ, ਜਿਸ ਨੂੰ ਘਟਾ ਕੇ 60 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ ਅਤੇ 40 ਫ਼ੀਸਦੀ ਬੋਝ ਰਾਜ ਸਰਕਾਰਾਂ ‘ਤੇ ਪਾ ਦਿੱਤਾ ਗਿਆ ਹੈ। ਆਰਥਿਕ ਤੰਗੀਆਂ ਕਾਰਨ ਰਾਜ ਸਰਕਾਰਾਂ ਇਹ ਬੋਝ ਝੱਲਣ ਯੋਗ ਨਹੀਂ ਹਨ, ਜਿਸ ਨਾਲ ਰੁਜ਼ਗਾਰ ਦੇ ਮੌਕੇ ਘੱਟ ਜਾਣਗੇ। ਮਜ਼ਦੂਰ ਜਮਾਤ ਨੂੰ ਮਨਰੇਗਾ ਬਹਾਲ ਕਰਵਾਉਣ ਲਈ ਵੱਡਾ ਸੰਘਰਸ਼ ਵਿੱਢਣ ਦੀ ਲੋੜ ਹੈ।  ਇਸ ਮੌਕੇ 'ਤੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ , ਸੂਬਾ ਪ੍ਰਧਾਨ ਸਾਥੀ ਮੇਜਰ ਸਿੰਘ ਭਿੱਖੀਵਿੰਡ,ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਆਗੂ ਦੇਵੀ ਕੁਮਾਰੀ, ਸੀਟੂ ਪੰਜਾਬ ਦੇ ਆਗੂ ਕਾਮਰੇਡ ਜਤਿੰਦਰਪਾਲ ਸਿੰਘ, ਦਲਿਤ ਸ਼ੋਸ਼ਿਤ ਮੁਕਤੀ ਮੰਚ ਦੇ ਆਗੂ ਬਲਵੀਰ ਸਿੰਘ, ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਆਦਿ ਆਗੂਆਂ ਨੇ ਭਰਾਤਰੀ ਸੰਦੇਸ਼ ਦਿੱਤੇ ਅਤੇ ਖੇਤ ਮਜ਼ਦੂਰ ਯੂਨੀਅਨ ਨਾਲ ਇੱਕਮੁੱਠਤਾ ਪ੍ਰਗਟ ਕੀਤੀ।

ਇਹ ਵੀ ਪੜ੍ਹੋ: ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ ਚੁੱਕੋ ਜਾਂ ਝੋਲਾ ਚੁੱਕੋ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

shivani attri

Content Editor

Related News