ਕੁਲਦੀਪ ਕੌਰ ਟੌਹੜਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Thursday, Dec 05, 2019 - 04:11 PM (IST)

ਫਤਿਹਗੜ੍ਹ ਸਾਹਿਬ (ਵਿਪਨ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਜੈਕਟਿਵ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ। ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਪਹੁੰਚਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਕੀਤਾ ਗਿਆ ਬੀਬੀ ਟੌਹੜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਜੈਕਟਿਵ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ ਨੇ ਬੋਲਦੇ ਕਿਹਾ ਕਿ ਮੇਰੇ ਪਿਤਾ ਜੀ ਗੁਰਚਰਨ ਸਿੰਘ ਟੌਹੜਾ ਨੇ ਪਹਿਲਾ ਗੁਰੂ ਸਾਹਿਬਾਨ ਦੀ ਸੇਵਾ ਕੀਤੀ ਹੈ ਤੇ ਸਾਡਾ ਪਰਿਵਾਰ ਹਮੇਸ਼ਾ ਸੇਵਾ ਕਰਦਾ ਰਹੇਗਾ ਤੇ ਉਥੇ ਹੀ ਉਨ੍ਹਾਂ ਕਿਹਾ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਦਾ ਵੀ ਧੰਨਵਾਦ ਕਰਦੀ ਹਾਂ ਜੋ ਕੇ ਮੇਰੇ ਪਿਤਾ ਸਨਮਾਨ ਹਨ ਜਿਨ੍ਹਾਂ ਮੈਨੂੰ ਅਗਜੈਕਟਿਵ ਕਮੇਟੀ ਦਾ ਮੈਂਬਰ ਚੁਣ ਕੇ ਸੇਵਾ ਦਾ ਮੌਕਾ ਦਿੱਤਾ ਹੈ।ਇਸ ਸਮਾਗਮ ਦੌਰਾਨ ਕਰਨੈਲ ਸਿੰਘ ਪੰਜੌਲੀ ਐੱਸ.ਜੀ.ਪੀ.ਸੀ. ਮੈਂਬਰ ਨੇ ਬੋਲਦੇ ਕਿਹਾ ਸ਼੍ਰੋਮਣੀ ਅਕਾਲੀ ਦਲ ਅਤੇ ਐੱਸ.ਜੀ. ਪੀ.ਸੀ. ਮਨੁੱਖੀ ਅਧਿਕਰਾਂ ਲਈ ਜਦੋ-ਜਹਿਦ ਕਰਦਾ ਆ ਰਿਹਾ ਹੈ ਤੇ ਉਨ੍ਹਾਂ ਕਿਹਾ ਕਿ ਜੋ ਅਮਿਤ ਸ਼ਾਹ ਨੇ ਰਜੋਆਣਾ ਤੇ ਬਿਆਨ ਦਿੱਤਾ ਹੈ ਉਹ ਗਲਤ ਦਿੱਤਾ ਹੈ ਇਸ ਅਕਾਲ ਤਖਤ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਨੇ ਵੀ ਬਿਆਨ ਤੇ ਦੁਖ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਸਰਕਾਰ ਅਤੇ ਸੈਂਟਰ ਸਰਕਾਰ ਤੋਂ ਮੰਗ ਕਰਦੇ ਹਾਂ ਜੋ ਉਨ੍ਹਾਂ ਵੋਟਾਂ ਸਮੇ ਲੋਕਾਂ ਨਾਲ ਵਾਅਦਾ ਕੀਤਾ ਸੀ ਜੋ ਸਿੱਖ ਸਜਾ ਪੂਰੀਆਂ ਕਰ ਚੁਕੇ ਹਨ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇਗਾ ਉਹ ਪੂਰਾ ਕਰਨਾ ਚਾਹੀਦਾ ਹੈ।