ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਜੱਦੀ ਪਿੰਡ ਪੰਡੋਰੀ ਵਿਖੇ ਆਪਣੀ ਵੋਟ ਦਾ ਕੀਤਾ ਇਸਤੇਮਾਲ

06/23/2022 12:14:10 PM

ਮਹਿਲ ਕਲਾਂ, ਸ਼ੇਰਪੁਰ(ਵਿਜੈ ਕੁਮਾਰ ) : ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਆਪਣੇ ਜੱਦੀ ਪਿੰਡ ਪੰਡੋਰੀ ਵਿਖੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਮੌਕੇ ਵਿਧਾਇਕ ਪੰਡੋਰੀ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਜ਼ਿਮਨੀ ਚੋਣ ਵੱਡੇ ਫ਼ਰਕ ਨਾਲ ਜਿੱਤ ਕੇ ਲੋਕ ਸਭਾ ਦੇ 'ਚ ਪਹੁੰਚਣਗੇ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਲੋਕਾਂ ਵੱਲੋਂ ਮੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਕਰਵਾਏ ਗਏ ਕੰਮਾਂ ਨੂੰ ਦੇਖਦਿਆਂ ਹੋਇਆ ਆਮ ਆਦਮੀ ਪਾਰਟੀ ਦੇ ਹੱਕ ਚ ਫਤਵਾ ਦੇਣਗੇ। ਉਨ੍ਹਾਂ ਨੇ ਹਲਕੇ ਦੇ ਸਮੂਹ ਲੋਕਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਅਤੇ ਵਧੇਰੇ ਸਹੂਲਤਾਂ ਦੇਣ ਦਾ ਦਾਅਵਾ ਕੀਤੀ।

ਇਹ ਵੀ ਪੜ੍ਹੋ- ਮੁੱਖ ਮੰਤਰੀ ਮਾਰਗਦਰਸ਼ਕ ਬਣ ਕੇ ਸੰਸਦ 'ਚ ਮੁੱਦੇ ਚੁੱਕਣ ਦੀ ਕਰਦੇ ਹਨ ਚਰਚਾ : ਗੁਰਮੇਲ ਸਿੰਘ ਘਰਾਚੋਂ

PunjabKesariਸੰਗਰੂਰ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣ 'ਚ ਹੁਣ ਤੱਕ 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋਂ, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ, ਕਾਂਗਰਸ ਉਮੀਦਵਾਰ ਦਲਵੀਰ ਸਿੰਘ ਗੋਲਡੀ ਤੋਂ ਇਲਾਵਾ ਪਾਰਟੀ ਵਿਧਾਇਕ ਅਤੇ ਸਮੂਹ ਸੰਗਰੂਰ ਵਾਸੀ ਵੋਟ ਪਾ ਚੁੱਕੇ ਹਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News