ਕੁਰਾਲੀ ਦੇ ਜੇ. ਈ. ਦੀ ਨਹਿਰ ’ਚੋਂ ਮਿਲੀ ਲਾਸ਼, ਫੈਲੀ ਸਨਸਨੀ

Sunday, Aug 28, 2022 - 02:23 PM (IST)

ਕੁਰਾਲੀ ਦੇ ਜੇ. ਈ. ਦੀ ਨਹਿਰ ’ਚੋਂ ਮਿਲੀ ਲਾਸ਼, ਫੈਲੀ ਸਨਸਨੀ

ਕੁਰਾਲੀ (ਬਠਲਾ)- ਕੁਰਾਲੀ ਦੇ ਜੰਮਪਲ ਰਾਜੀਵ ਸ਼ਰਮਾ, ਜੋ ਰਾਜਪੁਰਾ ਨਗਰ ਕੌਂਸਲ ਵਿਚ ਜੇ. ਈ. ਸਨ, ਦੀ ਲਾਸ਼ ਨਰਵਾਣਾ ਬ੍ਰਾਂਚ ਨਹਿਰ ਨੇੜੇ ਖੇੜੀ ਗੰਡਿਆਂ ’ਚੋਂ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਇਸ ਦੀ ਸੂਚਨਾ ਮੌਕੇ ’ਤੇ ਮੌਜੂਦ ਲੋਕਾਂ ਨੇ ਪੁਲਸ ਨੂੰ ਦਿੱਤੀ।

ਪੜ੍ਹੋ ਇਹ ਵੀ ਖ਼ਬਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਕੁੜੀ ਵਲੋਂ ਨ੍ਰਿਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ

ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਜੇ.ਈ. ਰਾਜੀਵ ਸ਼ਰਮਾ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਖੇੜੀ ਗੰਡਿਆਂ ਦੇ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕੋਲੋਂ ਕਿਸੇ ਤਰ੍ਹਾਂ ਦਾ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ। ਪੁਲਸ ਵਲੋਂ ਇਸ ਮਾਮਲੇ ਦੀ ਪੂਰੀ ਛਾਣਬੀਣ ਕੀਤੀ ਜਾ ਰਹੀ ਹੈ।


author

rajwinder kaur

Content Editor

Related News