ਲਾਭ ਸਿੰਘ ਉਗੋਕੇ ਨੇ ਹਲਕੇ ਦੇ ਸਰਕਾਰੀ ਹਸਪਤਾਲਾਂ ’ਚ ਸਹੂਲਤਾਂ ਦੀ ਘਾਟ ਸਬੰਧੀ ਵਿਜੇ ਸਿੰਗਲਾ ਨੂੰ ਸੌਂਪਿਆ ਮੰਗ ਪੱਤਰ

04/06/2022 5:07:00 PM

ਤਪਾ ਮੰਡੀ  (ਮੇਸ਼ੀ,ਹਰੀਸ਼) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਅਤੇ ਹਸਪਤਾਲਾਂ ਵਿੱਚ ਘਾਟਾਂ ਨੂੰ ਦੂਰ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨਾਲ ਮੁਲਾਕਾਤ ਕਰਕੇ ਤਪਾ ਅਤੇ ਭਦੌੜ ਸੰਬੰਧਿਤ ਹਸਪਤਾਲਾਂ ਵਿਚ ਕਮੀਆਂ ਤੋਂ ਜਾਣੂ ਕਰਵਾਇਆ ਅਤੇ ਸਮੂਹ ਸਹੂਲਤਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ। ਇਸ ਸਬੰਧੀ ਹਲਕਾ ਵਿਧਾਇਕ ਉਗੋਕੇ ਨੇ ਦੱਸਿਆ ਕਿ ਤਪਾ ਤੇ ਭਦੌੜ ਹਸਪਤਾਲਾਂ ਵਿੱਚ ਕਾਂਗਰਸ ਅਤੇ ਅਕਾਲੀਆਂ ਦੇ ਰਾਜ ਦੌਰਾਨ ਕੋਈ ਵੀ ਕੰਮ ਸੁਚੱਜੇ ਢੰਗ ਨਾਲ ਨਹੀਂ ਕੀਤਾ ਗਿਆ, ਜਿਸ ਕਰਕੇ ਲੋਕਾਂ ਅਤੇ ਮਰੀਜ਼ਾਂ ਨੂੰ ਸਹੂਲਤਾਂ ਦੀ ਘਾਟ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਸ਼ਰਮਨਾਕ! ਪਹਿਲਾਂ ਭਾਬੀ ਨੇ ਨਨਾਣ ਨਾਲ ਕਰਵਾਇਆ ਜਬਰ ਜ਼ਿਨਾਹ, ਫਿਰ ਬੇਹੋਸ਼ੀ ਦੀ ਹਾਲਤ ’ਚ ਵੇਚਿਆ

ਵਿਧਾਇਕ ਨੇ ਦੱਸਿਆ ਕਿ ਕਈ ਸਾਲਾਂ ਤੋਂ ਲਿਫਟ ਬੰਦ ਪਈ ਹੈ ਅਤੇ ਨਾ ਹੀ ਸਕੈਨਿੰਗ ਮਸ਼ੀਨ, ਅਲਟਰਾ ਸਾਊਂਡ ਤੋਂ ਇਲਾਵਾ ਕੁਝ ਡਾਕਟਰਾਂ ਅਤੇ ਹੋਰ ਸਟਾਫ ਦੀ ਘਾਟ ਪਾਈ ਜਾ ਰਹੀ ਹੈ। ਇਸ ਤੋਂ ਇਲਾਵਾ ਬੁਨਿਆਦੀ ਸਹੂਲਤਾਂ ਨਾ ਹੋਣ ਕਾਰਨ ਲੋਕਾਂ ਨੂੰ ਦਿੱਕਤਾਂ ਝੱਲਣੀਆਂ ਪੈ ਰਹੀਆਂ ਹਨ । ਇਨ੍ਹਾਂ ਸਮੂਹ ਸਮੱਸਿਆਵਾਂ ਦੇ ਹੱਲ ਲਈ ਅੱਜ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਹਲਕਾ ਭਦੌੜ ਦੇ ਵਿਧਾਇਕ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਹਸਪਤਾਲਾਂ ਵਿੱਚ ਸੁਚੱਜੇ ਢੰਗ ਨਾਲ ਸਮੂਹ ਲੋਕਾਂ ਨੂੰ ਜਲਦੀ ਹੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਹਲਕੇ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੈਦਾ ਨਾ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲਾਂ ਵਿੱਚ ਜੋ ਵੀ ਟੈਸਟਿੰਗ ਲੈਬਾਰਟਰੀਆਂ ਅਤੇ ਦਵਾਈਆਂ ਦੀ ਘਾਟ ਹੈ ਉਸਦਾ ਵੀ ਪ੍ਰਬੰਧ ਜਲਦੀ ਹੀ ਹੋਵੇਗਾ। ਜਿਸ ਨਾਲ ਲੋਕਾਂ ਨੂੰ ਹਸਪਤਾਲ ਦੇ ਬਾਹਰੋਂ ਮਹਿੰਗੇ ਭਾਅ ਦੀਆਂ ਦਵਾਈਆਂ ਅਤੇ ਟੈਸਟਾਂ ਤੋਂ ਵੀ ਵੱਡੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਦਾਜ ਦੀ ਭੇਟ ਚੜੀ ਇਕ ਹੋਰ ਵਿਆਹੁਤਾ, ਸਹੁਰਿਆਂ ਤੋਂ ਦੁਖੀ 20 ਸਾਲਾ ਮੁਟਿਆਰ ਨੇ ਦੁਨੀਆ ਨੂੰ ਕਿਹਾ ਅਲਵਿਦਾ

ਉਨ੍ਹਾਂ ਅੱਗੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਹਸਪਤਾਲਾਂ ਅਤੇ ਸਿੱਖਿਆ ਸਬੰਧੀ ਫ਼ਿਕਰਮੰਦ ਹੁੰਦਿਆਂ ਲੋਕ ਸਮੱਸਿਆ ਦਾ ਜਲਦੀ ਹੱਲ ਕੀਤਾ ਜਾ ਰਿਹਾ ਹੈ। ਜਿਸ ਦਾ ਅਸਰ ਕੁਝ ਹੀ ਹਫ਼ਤਿਆਂ ਵਿੱਚ ਸਭ ਦੇ ਸਾਹਮਣੇ ਨਜ਼ਰ ਆਵੇਗਾ। ਹਲਕਾ ਵਿਧਾਇਕ ਨੇ ਬੜੇ ਹੀ ਸੁਚੱਜੇ ਢੰਗ ਨਾਲ ਦੱਸਿਆ ਕਿ ਆਗਾਮੀ ਦਿਨਾਂ ਦੌਰਾਨ ਹਲਕਾ ਭਦੌੜ ਦੇ ਹਸਪਤਾਲਾਂ ਵਿੱਚ ਚੰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News