ਪਿੰਡ ਰੋੜੀਕਪੂਰਾ ਦੇ ਮਜ਼ਦੂਰ ਨੇ ਆਰਥਿਕ ਤੰਗੀ ਦੇ ਕਾਰਨ ਕੀਤੀ ਆਤਮ-ਹੱਤਿਆ

09/24/2020 4:39:58 PM

ਜੈਤੋ (ਵੀਰਪਾਲ, ਗੁਰਮੀਤਪਾਲ): ਪਿੰਡ ਰੋੜੀਕਪੂਰਾ ਦੇ ਮਜ਼ਦੂਰ ਵਲੋਂ ਆਰਥਿਕ ਤੰਗੀ ਦੇ ਚੱਲਦਿਆਂ ਆਤਮ-ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਪੁੱਤਰ ਮੰਦਰ ਸਿੰਘ ਵਾਸੀ ਰੋੜੀਕਪੂਰਾ ਵਲੋਂ ਪਰਿਵਾਰ ਦੀ ਆਰਥਿਕ ਤੰਗੀ ਦੇ ਚੱਲਦਿਆਂ ਜ਼ਹਿਰ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਮ੍ਰਿਤਕ ਪਰਿਵਾਰ ਦੀ ਆਰਥਿਕ ਤੰਗੀ ਕਾਰਨ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ: ਮਾਂ ਦਾ ਦੂਜਾ ਵਿਆਹ ਨਾਬਾਲਗ ਧੀ ਲਈ ਬਣਿਆ ਨਾਸੂਰ, ਮਤਰੇਏ ਪਿਓ ਦੀ ਹੈਵਾਨੀਅਤ ਨੇ ਦਾਗ਼ੀ ਕੀਤਾ ਰਿਸ਼ਤਾ

ਇਸੇ ਕਾਰਨ ਉਸ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾ ਲਈ ਅਤੇ ਪਿਛਲੇ ਹਫਤੇ ਤੋਂ ਉਸ ਦੇ ਗੋਨੇਆਣਾ ਦੇ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ ਅਤੇ ਅੱਜ ਉਸ ਦੀ ਮੌਤ ਹੋ ਗਈ। ਮ੍ਰਿਤਕ ਗੁਰਪ੍ਰੀਤ ਸਿੰਘ ਦਾ ਵਿਆਹ 13 ਸਾਲ ਪਹਿਲਾਂ ਗੁਰਮੀਤ ਕੌਰ ਨਾਲ ਹੋਇਆ ਅਤੇ ਜਿਸ ਦੇ 2 ਬੱਚੇ ਹਨ। ਪਿੰਡ ਦੀ ਸਰਪੰਚ ਕੁਲਦੀਪ ਕੌਰ ਪਤਨੀ ਬਲਦੇਵ ਸਿੰਘ, ਗੁਰਵਿੰਦਰ ਸਿੰਘ ਬਰਾੜ, ਸਤਨਾਮ ਸਿੰਘ ਪੰਚ ਅਬਦ ਬਿਹਾਰੀ ਸਿੰਘ ਸੰਧੂ, ਕੁਲਵੰਤ ਸਿੰਘ ਸਾਬਕਾ ਸਰਪੰਚ, ਸੇਵਕ ਸਿੰਘ ਫੌਜੀ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਗਰੀਬ ਪਰਿਵਾਰ ਲਈ ਕਮਾਈ ਦਾ ਕੋਈ ਸਾਧਨ ਨਹੀਂ ਹੈ। ਇਸ ਲਈ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ।

ਇਹ ਵੀ ਪੜ੍ਹੋ: ਅਸਤੀਫ਼ਾ ਦੇਣ ਮਗਰੋਂ ਅੱਜ ਪੰਜਾਬ ਪਰਤੇਗੀ ਹਰਸਿਮਰਤ, ਸਵਾਗਤ ਲਈ 100 ਗੱਡੀਆਂ ਦਾ ਕਾਫ਼ਲਾ ਰਵਾਨਾ

Shyna

This news is Content Editor Shyna