ਜ਼ਹਿਰੀਲੀ ਦਵਾਈ ਨਿਗਲਣ ਨਾਲ ਮਜ਼ਦੂਰ ਦੀ ਮੌਤ

Thursday, Aug 22, 2019 - 06:51 PM (IST)

ਜ਼ਹਿਰੀਲੀ ਦਵਾਈ ਨਿਗਲਣ ਨਾਲ ਮਜ਼ਦੂਰ ਦੀ ਮੌਤ

ਮੋਗਾ (ਅਜ਼ਾਦ)— ਮੋਗਾ ਜ਼ਿਲ੍ਹੇ ਦੇ ਪਿੰਡ ਸਲੀਣਾ ਨਿਵਾਸੀ ਨਵਦੀਪ ਕੁਮਾਰ (31) ਦੀ ਜ਼ਹਿਰੀਲੀ ਦਵਾਈ ਨਿਗਲਣ ਨਾਲ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਵਲੋਂ ਮ੍ਰਿਤਕ ਦੇ ਪਿਤਾ ਧਰਮਵੀਰ ਸਿੰਘ ਦੇ ਬਿਆਨਾਂ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਨਵਦੀਪ ਕੁਮਾਰ ਮਿਹਨਤ ਮਜ਼ਦੂਰੀ ਕਰਦਾ ਸੀ ਤੇ ਉਸਦੇ ਦੋ ਬੇਟੀਆਂ ਸਨ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸਦਾ ਦਿਮਾਗੀ ਸੰਤੁਲਨ ਵੀ ਠੀਕ ਨਹੀਂ ਸੀ। 
ਉਨਾਂ ਕਿਹਾ ਕਿ ਬੀਤੀ ਰਾਤ ਨਵਦੀਪ ਕੁਮਾਰ ਦੀ ਹਾਲਤ ਖਰਾਬ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ, ਜਿਸ ਨੂੰ ਇਲਾਜ ਦੇ ਬਾਅਦ ਘਰ ਲੈ ਗਏ। ਵੀਰਵਾਰ ਸਵੇਰ ਦੇ ਸਮੇਂ ਫਿਰ ਉਸਦੀ ਹਾਲਤ ਖਰਾਬ ਹੋ ਗਈ, ਜਿਸ ਨੂੰ ਸਿਵਲ ਹਸਪਤਾਲ ਮੋਗਾ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ 'ਚ ਉਸਨੇ ਦਮ ਤੋੜ ਦਿੱਤਾ। ਜਿਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ। ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਨਵਦੀਪ ਕੁਮਾਰ ਦੀ ਲਾਸ਼ ੂੰ ਵੀਰਵਾਰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।


author

KamalJeet Singh

Content Editor

Related News