ਕਰੰਟ ਲੱਗਣ ਕਾਰਨ ਮਜ਼ਦੂਰ ਦੀ ਮੌਤ

Wednesday, Sep 18, 2019 - 12:30 AM (IST)

ਕਰੰਟ ਲੱਗਣ ਕਾਰਨ ਮਜ਼ਦੂਰ ਦੀ ਮੌਤ

ਬਰੇਟਾ, (ਸਿੰਗਲਾ)— ਨੇੜਲੇ ਪਿੰਡ ਖੁਡਾਲ ਅਕਬਰਪੁਰ ਵਿਖੇ ਬੀਤੀ ਰਾਤ ਇਕ ਵਿਅਕਤੀ ਗੁਲਾਬ ਸਿੰਘ (49) ਦੀ ਫਰਾਟੇ ਪੱਖੇ ਤੋਂ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮਜ਼ਦੂਰੀ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਲੜਕਾ ਵੀ ਛੱਡ ਗਿਆ ਹੈ। ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮਜ਼ਦੂਰ ਸੰਗਠਨਾਂ ਅਤੇ ਕਲੱਬਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਇਸ ਮਜ਼ਦੂਰ ਪਰਿਵਾਰ ਨੂੰ ਯੋਗ ਸਹਾਇਤਾ ਦਿੱਤੀ ਜਾਵੇ।


author

KamalJeet Singh

Content Editor

Related News