ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Friday, Feb 23, 2024 - 06:13 PM (IST)

ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਪੱਖੋ ਕਲਾਂ/ਰੂੜੇਕੇ ਕਲਾਂ (ਮੁਖਤਿਆਰ) : ਪਿੰਡ ਰੂੜੇਕੇ ਕਲਾਂ ਵਿਖੇ ਬਰਨਾਲਾ ਮਾਨਸਾ ਰੋਡ ’ਤੇ ਸਥਿਤ ਬਸਤੀ ਵਿਚ ਰਹਿੰਦੇ ਇਕ ਮਜ਼ਦੂਰ ਸਰਬਜੀਤ ਸਿੰਘ ਪੁੱਤਰ ਕਿਰਪਾਲ ਸਿੰਘ ਉਮਰ 43 ਸਾਲ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਵੇਲੇ ਮ੍ਰਿਤਕ ਸਰਬਜੀਤ ਸਿੰਘ ਘਰ ਇਕੱਲਾ ਹੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਦੋ ਛੋਟੇ ਬੱਚੇ ਹਨ। ਪੁਲਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਉਸ ਦੇ ਵਾਰਸਾਂ ਨੇ ਅਜੇ ਤੱਕ ਉਸ ਦਾ ਸਸਕਾਰ ਨਹੀਂ ਕੀਤਾ। 

ਪਤਾ ਲੱਗਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਥਾਣਾ ਰੂੜੇਕੇ ਕਲਾਂ ਵਿਖੇ ਕੁਝ ਵਿਅਕਤੀਆਂ ਵਿਰੁੱਧ ਗਲੀ ਦੇ ਲਾਂਘੇ ਨੂੰ ਲੈ ਕੇ ਚੱਲ ਰਹੇ ਝਗੜੇ ਦੇ ਸਬੰਧ ਵਿਚ ਸਰਬਜੀਤ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਬਿਆਨ ਲਿਖਾ ਕੇ ਪਰਚਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਧਰ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫਸਰ ਅਜਾਇਬ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।


author

Anuradha

Content Editor

Related News